Attack on Aam Aadmi Party MLA: ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਅਣਪਛਾਤੇ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Punjab News: ਪੁਲਿਸ ਥਾਣਾ ਗੜ੍ਹਸ਼ੰਕਰ ਵੱਲੋਂ ਅਣਪਛਾਤੇ ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੜ੍ਹਸ਼ੰਕਰ: ਗੜ੍ਹਸ਼ੰਕਰ (Garhshankar) ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ (Attack on Aam Aadmi Party MLA) ‘ਤੇ ਬੀਤੀ ਰਾਤ ਕੁਝ ਅਣਪਛਾਤੇ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਵਿਧਾਇਕ ਜੈ ਕ੍ਰਿਸ਼ਨ (MLA Jai Krishna) ਬੰਗਾ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਨੇੜੇ ਆਪਣੇ ਘਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ‘ਤੇ ਕੁਝ ਅਣਪਛਾਤੇ 4 ਬੰਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਡਰਾਈਵਰ ਵਾਲੀ ਸਾਈਡ ਦੇ ਸ਼ੀਸ਼ੇ ਟੁੱਟ ਗਏ।
ਪੁਲਿਸ ਥਾਣਾ ਗੜ੍ਹਸ਼ੰਕਰ ਵੱਲੋਂ ਅਣਪਛਾਤੇ ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















