Punjab News: ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮਨਜੀਤ ਸਿੰਘ ਮੱਲ੍ਹੀ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਮਨਜੀਤ ਸਿੰਘ ਮੱਲ੍ਹੀ ਗੁਰਦੁਆਰੇ ਵਾਲੀ ਗਲੀ ਵਿੱਚ ਉਸਾਰੀ ਦਾ ਕੰਮ ਕਰਵਾ ਰਹੇ ਸੀ। ਇਸ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਗੁਆਂਢੀਆਂ ਵਿਚਕਾਰ ਝਗੜਾ ਹੋ ਗਿਆ। ਗੁਆਂਢੀ ਨੇ ਉਨ੍ਹਾਂ 'ਤੇ ਲੋਹੇ ਦੀ ਰਾਡ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

Continues below advertisement

ਦੋਸ਼ ਹੈ ਕਿ ਗਲੀ ਵਿੱਚ ਸਰਕਾਰੀ ਕੰਮ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੁਆਂਢੀਆਂ ਨੇ ਮਨਜੀਤ ਸਿੰਘ ਮੱਲ੍ਹੀ 'ਤੇ ਹਮਲਾ ਕੀਤਾ ਅਤੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਫਿਲਹਾਲ ਹਮਲੇ ਦੇ ਕਾਰਨ, ਜ਼ਖਮੀਆਂ ਦੀ ਹਾਲਤ ਅਤੇ ਪੁਲਿਸ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

Continues below advertisement

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।