ਬਠਿੰਡਾ ਵਿੱਚ ਖੇਤੀਬਾੜੀ ਅਧਿਕਾਰੀ ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।


ਜਾਣਕਾਰੀ ਦਿੰਦੇ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਉਹ ਅੱਜ ਦਾਣਾ ਮੰਡੀ ਵਿਖੇ ਸੈਂਪਲਿੰਗ ਕਰ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਧਿਕਾਰੀ ਉੱਪਰ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਹਮਲਾਵਰਾਂ ਉੱਤੇ ਸਖ਼ਤ ਕਾਰਵਾਈ ਕਰੇ।


ਦੂਜੇ ਪਾਸੇ ਜ਼ਖ਼ਮੀ ਹਾਲਤ 'ਚ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਉਹ ਖ਼ਾਦ ਦੀ ਦੁਕਾਨ ਉਪਰ ਸੈਂਪਲ ਭਰਨ ਗਏ ਸੀ ਅਤੇ ਇੱਕ ਵਿਅਕਤੀ ਕੱਲ੍ਹ ਸਵੇਰ ਦਾ ਹੀ ਫੋਨ ਕਰਕੇ ਮਿਲਣ ਲਈ ਕਹਿ ਰਿਹਾ ਸੀ ਕਿ ਉਸ ਦੇ ਸੈਂਪਲ ਨਾ ਭਰੇ ਜਾਣ,ਪਰ ਅਸੀਂ ਉਸ ਨੂੰ ਮਨਾਂ ਕਰਦੇ ਰਹੇ ਜਿਸ ਤੋਂ ਬਾਅਦ ਉਸ ਨੇ ਦਾਣਾ ਮੰਡੀ ਵਿੱਚ ਸੈਂਪਲ ਭਰਦੇ ਸਮੇਂ ਆਪਣੇ ਸਾਥੀਆਂ ਸਮੇਤ ਆ ਕੇ ਉਨ੍ਹਾਂ ਤੇ ਹਮਲਾ ਕਰ ਦਿੱਤਾ।


ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਅਧਿਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਤਹਿਸ ਨਹਿਸ


ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅੰਦਰ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਉੱਪਰ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰੇਆਮ ਕਤਲ ਤੇ ਹੋਰ ਵਾਰਦਾਤਾਂ ਰੋਜ਼ਾਨਾ ਹੋ ਰਹੀਆਂ ਹਨ ਤੇ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।


 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਪੁਲਿਸ ਦੀਆਂ ਸਿਫ਼ਤਾਂ ਕਰਦੇ ਨਜ਼ਰ ਆ ਰਹੇ ਹਨ ਤੇ ਪੰਜਾਬ ਪੁਲਿਸ ਨੂੰ ਰਿਸ਼ਵਤਖੋਰ ਦੱਸ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰਾਂ ਤਹਿਸ ਨਹਿਸ ਹੋ ਚੁੱਕੀ ਹੈ ਤੇ ਲੋਕ ਡਰ ਦੇ ਮਾਹੌਲ ’ਚ ਜੀਅ ਰਹੇ ਹਨ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।