Bathinda News: ਬਠਿੰਡਾ ਦੇ ਤਲਵੰਡੀ ਸਾਬੋ ਸਬ-ਡਿਵੀਜ਼ਨ ਦੇ ਚੱਠੇਵਾਲਾ ਪਿੰਡ ਵਿੱਚ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਟੀਮ 'ਤੇ ਹਮਲਾ ਕੀਤਾ ਗਿਆ।

Continues below advertisement

ਤਸਕਰ ਨੂੰ ਫੜਨ ਗਏ ਪੁਲਿਸ ਵਾਲਿਆਂ 'ਤੇ ਕੀਤਾ ਹਮਲਾ 

ਇਸ ਹਮਲੇ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ASI) ਅਤੇ ਇੱਕ ਕਾਂਸਟੇਬਲ ਜ਼ਖਮੀ ਹੋ ਗਏ। ਇਹ ਘਟਨਾ ਅੱਜ ਸਵੇਰੇ 7:30 ਵਜੇ ਦੇ ਕਰੀਬ ਵਾਪਰੀ।

Continues below advertisement

ਜਾਣਕਾਰੀ ਮੁਤਾਬਕ, ਏਐਸਆਈ ਜਗਸੀਰ ਸਿੰਘ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਕਥਿਤ ਨਸ਼ਾ ਤਸਕਰ ਜੀਤੂ ਦੇ ਘਰ ਛਾਪਾ ਮਾਰਨ ਲਈ ਪਹੁੰਚੀ ਸੀ। ਇਸ ਦੌਰਾਨ ਘਰ ਦੇ ਅੰਦਰ ਲੋਕਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਏਐਸਆਈ ਜਗਸੀਰ ਸਿੰਘ (ASI Jagseer Singh) ਅਤੇ ਕਾਂਸਟੇਬਲ ਨੀਰਜ ਕੁਮਾਰ (Constable Neeraj Kumar) ਜ਼ਖਮੀ ਹੋ ਗਏ।

ਸਿਰ ਵਿੱਚ ਗੰਭੀਰ ਸੱਟਾਂ ਕਾਰਨ ਰੈਫਰ ਕਰ ਦਿੱਤਾ ਗਿਆ

ਦੋਵਾਂ ਨੂੰ ਤੁਰੰਤ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਏਐਸਆਈ ਜਗਸੀਰ ਸਿੰਘ (ASI Jagseer Singh) ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਅਗਲੇ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ, ਪੁਲਿਸ ਨੇ ਕਥਿਤ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਜਾਂਚ ਜਾਰੀ ਹੈ।