ਜਲੰਧਰ: ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਸੋਮਵਾਰ ਸ਼ਾਮ ਹਮਲਾ ਕੀਤਾ ਗਿਆ। ਹਾਲਾਂਕਿ ਸ਼ਰਮਾ ਸੁਰੱਖਿਅਤ ਰਹੇ। ਇਹ ਘਟਨਾ ਪਠਾਨਕੋਟ-ਜਲੰਧਰ ਹਾਈਵੇਅ 'ਤੇ ਟਾਂਡਾ ਕੋਲ ਟੋਲ ਪਲਾਜ਼ਾ ਨੇੜੇ ਵਾਪਰੀ। ਇਸ ਹਮਲੇ ਤੋਂ ਬਾਅਦ ਸਿਆਸਤ ਭਖ ਗਈ ਹੈ।
Lead Story- ਅਸੀਂ ਖੇਤਾਂ ਦੇ ਜਾਏ, ਸਰਕਾਰ ਨਾ ਸਮਝਾਏ
ਡੌਨਾਲਡ ਟਰੰਪ ਦੀ ਕੋਰੋਨਾ ਰਿਪੋਰਟ ਨੈਗੇਟਿਵ, ਬਿਨਾਂ ਮਾਸਕ ਜਨਤਕ ਰੈਲੀ 'ਚ ਪਹੁੰਚੇ
ਬੇਸ਼ੱਕ ਇਸ ਹਮਲੇ ਨੂੰ ਲੈ ਕੇ ਫਿਲਹਾਲ ਪੁਲਿਸ ਪਤਾ ਨਹੀਂ ਲਾ ਸਕੀ ਕਿ ਹਮਲਾਵਰ ਕੌਣ ਸਨ ਪਰ ਬੀਜੇਪੀ ਲੀਡਰਾਂ ਨੇ ਇਸ ਦਾ ਇਲਜ਼ਾਮ ਕਾਂਗਰਸ ਸਿਰ ਮੜ੍ਹਿਆ ਹੈ। ਬੀਜੇਪੀ ਲੀਡਰ ਸ਼ਵੇਤ ਮਲਿਕ ਨੇ ਕਿਹਾ ਪਾਰਟੀ ਪ੍ਰਧਾਨ 'ਤੇ ਹਮਲਾ ਹੋਇਆ। ਕੈਪਟਨ ਸਰਕਾਰ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ।
ਉਧਰ, ਕੈਪਟਨ ਅਮਰਿੰਦਰ ਸਿੰਘ ਨੇ ਇਸ ਹਮਲੇ ਦੀ ਨਿਖੇਧੀ ਕਰਦਿਆਂ ਬੀਜੇਪੀ ਦੇ ਇਲਜ਼ਾਮਾਂ ਨੂੰ ਖਾਰਜ ਕੀਤਾ ਕਿ ਇਸ 'ਚ ਕਾਂਗਰਸ ਦਾ ਕੋਈ ਹੱਥ ਨਹੀਂ।
ਕੇਂਦਰ ਤਕ ਪਹੁੰਚਿਆ ਕਿਸਾਨ ਅੰਦੋਲਨ ਦਾ ਸੇਕ, ਕਿਸਾਨਾਂ ਨੂੰ ਸਮਝਾਉਣ ਲਈ ਘੜੀ ਰਣਨੀਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ