Punjab News: ਪੰਜਾਬ ਤੋਂ ਵੱਡੀ ਖ਼ਬਰਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬੁਢਲਾਡਾ ਵਿੱਚ ਸੀਪੀਆਈ ਦੇ ਕੌਮੀ ਨੇਤਾ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਦੀ ਕਾਰ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ‘ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ।

Continues below advertisement

ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਸਾਬਕਾ ਵਿਧਾਇਕ ਅਰਸ਼ੀ ਆਪਣੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨਾਲ ਚੋਣ ਪ੍ਰਚਾਰ ਲਈ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਦੌਰਾ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ਅਤੇ ਪੱਥਰਬਾਜ਼ੀ ਕਰਦੇ ਹੋਏ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਅਰਸ਼ੀ ਇਸ ਹਮਲੇ ਦੌਰਾਨ ਵਾਲ-ਵਾਲ ਬਚ ਗਏ ਅਤੇ ਉਨ੍ਹਾਂ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ।

Continues below advertisement

ਉੱਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਨੇ ਸੀਸੀਟੀਵੀ ਖੰਗਾਲਦਿਆਂ ਹੋਇਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜੇ ਵਿੱਚ ਲੈ ਲਈ ਹੈ ਤਾਂ ਕਿ ਅਣਪਛਾਤੇ ਹਮਲਾਵਰਾਂ ਦੀ ਜਾਂਚ ਕੀਤੀ ਜਾ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।