ਪੜਚੋਲ ਕਰੋ

Punjab news: ਸੁਲਤਾਨਪੁਰ ਲੋਧੀ 'ਚ ਗ੍ਰੰਥੀ 'ਤੇ ਹੋਇਆ ਹਮਲਾ, ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ

Attack on priest: ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Attack on priest: ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨ ਮੂੰਹ ਬੰਨ੍ਹ ਕੇ ਆਏ ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਹਮਲਾਵਰ ਨੂੰ ਮੌਕੇ ’ਤੇ ਨਤਮਸਤਕ ਹੋਣ ਆਈਆਂ ਸੰਗਤਾਂ, ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਕਾਬੂ ਕਰ ਲਿਆ ਅਤੇ ਮੈਨੇਜਰ ਵੱਲੋਂ ਸਥਾਨਕ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਗ੍ਰੰਥੀ ਸਿੰਘ ਅੰਮ੍ਰਿਤਪਾਲ ਸਿੰਘ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਅਤੇ ਮੀਤ ਮੈਨੇਜਰ ਭਾਈ ਚੈਚਲ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਇਤਿਹਾਸਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਾ ਗੁਰਬਾਣੀ ਦਾ ਕੀਰਤਨ ਕਰ ਰਿਹਾ ਸੀ ਤਾਂ ਇਕ ਵਿਅਕਤੀ ਗੁਰਦੁਆਰਾ ਸ੍ਰੀ ਹੱਟ ਸਾਹਿਬ ਅੰਦਰ ਆਇਆ, ਜਿਸ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ।

ਅਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ

ਅਖਾਂ ’ਤੇ ਐਨਕਾਂ ਲਗਾ ਕੇ ਚਿਹਰਾ ਛੁਪਾਇਆ ਹੋਇਆ ਸੀ, ਜਿਸ ਨੂੰ ਵੇਖ ਕੇ ਡਿਊਟੀ ’ਤੇ ਤਾਇਨਾਤ ਗ੍ਰੰਥੀ ਸਿੰਘ ਨੂੰ ਸ਼ੱਕ ਹੋਇਆ ਅਤੇ ਉਸ ਨੇ ਵਿਅਕਤੀ ਨੂੰ ਮੂੰਹ ਤੋਂ ਕੱਪੜਾ ਉਤਾਰਨ ਲਈ ਕਿਹਾ, ਜਿਸ ’ਤੇ ਉਸ ਵਿਅਕਤੀ ਨੇ ਆਪਣੀ ਸਿਰੀ ਸਾਹਿਬ ਕੱਢ ਕੇ ਮਾਰ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰ ਸਾਹਿਬ ਅੰਦਰ ਥਾਪੀਆਂ ਮਾਰਨ ਲੱਗ ਪਿਆ।  

ਇਹ ਵੀ ਪੜ੍ਹੋ: Punjab news: ਨਸ਼ੇ ਦੀ ਹਾਲਤ 'ਚ ਮਾਸੂਮ ਨੂੰ ਚੁੱਕ ਕੇ ਲਿਜਾ ਰਿਹਾ ਸੀ ਨੌਜਵਾਨ, ਲੋਕਾਂ ਨੇ ਪੁੱਛਿਆ ਤਾਂ...

ਗੁਰਦੁਆਰਾ ਸਾਹਿਬ ਮੱਥਾ ਟੇਕਣ ਆਈ ਸੰਗਤ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਕੁਝ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਲਿਜਾ ਕੇ ਉਸ ਦੀ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲੱਗਦੇ ਹੀ ਉਹ ਮੌਕੇ ’ਤੇ ਪੁੱਜ ਗਏ ਅਤੇ ਸੰਗਤਾਂ ਕੋਲੋਂ ਇਸ ਵਿਅਕਤੀ ਨੂੰ ਛੁਡਵਾ ਕੇ ਪੁਲਿਸ ਹਵਾਲੇ ਕਰ ਦਿਤਾ। 

ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ

ਪੁਲਿਸ ਨੇ ਸਬੰਧਤ ਵਿਅਕਤੀ ਨੂੰ ਲਿਜਾ ਕੇ ਪਹਿਲਾਂ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਤੇ ਉਪਰੰਤ ਜਾਂਚ ਆਰੰਭ ਕਰ ਦਿੱਤੀ ਹੈ । ਇਸ ਸੰਬੰਧੀ ਸੰਪਰਕ ਕਰਨ 'ਤੇ ਡੀ. ਐੱਸ. ਪੀ. ਬਬਨਦੀਪ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਨੂੰ ਪੁਲਿਸ ਹਿਰਾਸਤ ’ਚ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਢਲੀ ਜਾਂਚ ਦੌਰਾਨ ਹਿਰਾਸਤ ’ਚ ਲਏ ਵਿਅਕਤੀ ਨੇ ਦੱਸਿਆ ਕਿ ਉਹ ਮੰਡ ਇਲਾਕੇ ਦੇ ਨੇੜਲੇ ਪਿੰਡ ਦਾ ਨਿਵਾਸੀ ਹੈ ਅਤੇ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਇਆ ਸੀ

ਜਿੱਥੇ ਉਸ ਨੂੰ ਮੂੰਹ ਖੋਲ੍ਹਣ ਲਈ ਕਹਿ ਰਹੇ ਗ੍ਰੰਥੀ ਸਿੰਘ ਅਤੇ ਹੋਰ ਸੇਵਾਦਾਰਾਂ ਨਾਲ ਝਗੜਾ ਹੋ ਗਿਆ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪੁਲਸ ਫਿਲਹਾਲ ਪੁੱਡਾ ਕਾਲੋਨੀ ’ਚ ਹੋਏ ਕਤਲ ਕੇਸ ਦੀ ਜਾਂਚ ’ਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Machhiwara News : ਖੇਤਾਂ 'ਚ ਮੱਕੀ ਦੀ ਫਸਲ ’ਤੇ ਸਪਰੇਅ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

ਟਾਪ ਹੈਡਲਾਈਨ

Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ
Parvinder Singh Jhotta ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Embed widget