ਦਰਅਸਲ ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਲਾ ਪ੍ਰਿੰਸੀਪਲ ਨੂੰ ਲੋਕਾਂ ਦੀ ਭੀੜ ਵੱਲੋਂ ਵਾਲ਼ਾਂ ਤੋਂ ਫੜ ਕੇ ਪਿੰਡ ਵਿਚ ਘੁਮਾਇਆ ਗਿਆ ਸੀ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਸਟੇਟ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ ਤੇ ਐਸਐਸਪੀ ਲੁਧਿਆਣਾ ਨੂੰ ਨੋਟਿਸ ਭੇਜ ਕੇ ਘਟਨਾ ਦੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਇਸ ਦੇ ਨਾਲ ਹੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਰਾਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬੀਰਬਲ ਸਿੰਘ ਦੀ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ਬਾਰੇ ਬਾਜਾਖਾਨਾ ਥਾਣੇ ਵਿੱਚ ਪ੍ਰਿੰਸੀਪਲ ਦੇ ਸ਼ਿਕਾਇਤ ’ਤੇ ਸੱਤ ਜਣਿਆਂ ਖ਼ਿਲਾਫ਼ ਧਾਰਾ 353/186/506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਪ੍ਰਿੰਸੀਪਲ ਅਨੁਸਾਰ ਉਹ ਬੁੱਧਵਾਰ ਨੂੰ ਸਕੂਲ ਦੀ ਚਾਰਦੀਵਾਰੀ ਦੇ ਨਾਲ ਬੂਟਿਆਂ ਦੀ ਸੰਭਾਲ ਲਈ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ। ਇਸ ਘਟਨਾ ਕਾਰਨ ਅਧਿਆਪਕ ਵਰਗ ’ਚ ਰੋਸ ਹੈ। ਅਧਿਆਰਕ ਲੀਡਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਕੀਤਾ ਜਾਵੇਗਾ।
Education Loan Information:
Calculate Education Loan EMI