Crime News: ਫਾਜ਼ਿਲਕਾ ਦੇ ਟੈਕਸੀ ਸਟੈਂਡ ਨੇੜੇ ਫੌਜ ਦੇ ਜਵਾਨ ਦੀ ਗੱਡੀ 'ਤੇ ਹਮਲਾ ਕਰਨ ਦੇ ਦੋਸ਼ ਲਾਏ ਗਏ ਹਨ, ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਫੌਜੀ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ। ਪੀੜਤ ਸਿਪਾਹੀ ਦਾ ਕਹਿਣਾ ਹੈ ਕਿ ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ ਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਕਾਰ ਚਲਾ ਰਹੇ ਰਣਜੋਧ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਾਬੂਆਣਾ ਦਾ ਰਹਿਣ ਵਾਲਾ ਹੈ ਤੇ ਭਾਰਤੀ ਫੌਜ 'ਚ ਤਾਇਨਾਤ ਹੈ, ਜਦੋਂ ਉਹ ਫਾਜ਼ਿਲਕਾ ਦੀ ਗਊਸ਼ਾਲਾ ਰੋਡ ਤੋਂ ਆਪਣੇ ਪਿੰਡ ਸਾਬੂਆਣਾ ਜਾ ਰਿਹਾ ਸੀ ਤਾਂ ਡੀਸੀ ਦਫ਼ਤਰ ਦੇ ਨੇੜੇ ਟੈਕਸੀ ਸਟੈਂਡ ਕੋਲ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ।
ਪੀੜਤ ਫੌਜੀ ਨੇ ਕਿਹਾ ਕਿ ਦੋਸ਼ੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਉੱਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੀ ਕਾਰ ਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ। ਪੀੜਤ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਹਮਲੇ ਵਿੱਚ ਵਾਹਨ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ-Barnala News: ਧਾਗੇ ਅਤੇ ਕਾਗਜ਼ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਬੜੀ ਮੁਸ਼ਕੱਤ ਨਾਲ ਅੱਗ 'ਤੇ ਪਾਇਆ ਗਿਆ ਕਾਬੂ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।