ਨਸ਼ਾ ਤਸਕਰਾਂ ਨੇ ਕੀਤਾ ਐਸਟੀਐਫ 'ਤੇ ਹਮਲਾ, ASI ਸਣੇ ਤਿੰਨ ਜ਼ਖ਼ਮੀ
ਏਬੀਪੀ ਸਾਂਝਾ | 12 Jul 2018 10:18 AM (IST)
ਲੁਧਿਆਣਾ: ਸ਼ਹਿਰ ਵਿੱਚ ਐਸਟੀਐਫ ’ਚ ਤੈਨਾਤ ਏਐਸਆਈ ਤੇ ਉਨ੍ਹਾਂ ਦੇ ਦੋ ਸਿਪਾਹੀਆਂ ਦੀ ਨਸ਼ਾ ਤਸਕਰਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਐਸਐਚਓ ਮਾਹਰ ਰਣਦੇਵ ਮੁਤਾਬਕ ਪੁਲਿਸ ਨੇ ਗੁਰਪ੍ਰੀਤ ਸਿੰਘ ਨਾਂ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਚਾਰ ਹੋਰ ਮੁਲਜ਼ਮਾਂ ਸਣੇ ਕੁਝ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏਐਸਆਈ ਸੁਖਦੇਵ ਸਿੰਘ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਕਾਂਸਟੇਬਲ ਨਾਲ ਛਾਪਾ ਮਾਰਨ ਲਈ ਜਾ ਰਹੇ ਸੀ। ਇਸੇ ਦੌਰਾਨ ਮੋਤੀ ਨਗਰ ਚੌਕ ’ਤੇ ਕੁਝ ਲੋਕਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜ਼ਖ਼ਮੀ ਏਐਸਆਈ ਨੂੰ ਪਹਿਲਾਂ ਸ਼ਹਿਰ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਸਿਪਾਹੀਆਂ ਨੂੰ ਮਾਮੂਲੀ ਇਲਾਜ ਬਾਅਦ ਛੁੱਟੀ ਦੇ ਦਿੱਤੀ ਗਈ।