ਪੜਚੋਲ ਕਰੋ

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

Tarntaran News: ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

Tarntaran News: ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੋਸਤਾਂ ਨੇ ਕਥਿਤ ਤੌਰ 'ਤੇ ਦੋ ਨਾਬਾਲਗ ਭਰਾਵਾਂ 'ਤੇ ਸ਼੍ਰੀ ਸਾਹਿਬ ਨਾਲ ਹਮਲਾ ਕੀਤਾ, ਜਿਸ ਨਾਲ ਛੋਟਾ ਭਰਾ ਜ਼ਖਮੀ ਹੋ ਗਿਆ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਨੇ ਤਿੰਨ ਦੋਸ਼ੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਗੁਰਲਾਲ ਸਿੰਘ (15) ਅਤੇ ਉਸਦਾ ਵੱਡਾ ਭਰਾ ਅੰਗਦਜੋਤ ਸਿੰਘ (17) ਜੋ ਕਿ ਹਰੀਕੇ ਦੇ ਰਹਿਣ ਵਾਲੇ ਹਨ, ਬੀਤੀ ਰਾਤ 8:30 ਵਜੇ ਦੇ ਕਰੀਬ ਪੱਟੀ ਰੋਡ 'ਤੇ ਇੱਕ ਦੁਕਾਨ 'ਤੇ ਮੋਮੋਜ਼ ਖਾ ਰਹੇ ਸਨ। ਅੰਗਦਜੋਤ ਨਾਲ ਪੜ੍ਹਨ ਵਾਲੇ ਪੁਰਾਣੇ ਦੋਸਤ ਉੱਥੇ ਪਹੁੰਚ ਗਏ। ਇਸ ਦੌਰਾਨ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਬਹਿਸ ਹੋ ਗਈ, ਜੋ ਜਲਦੀ ਹੀ ਹਿੰਸਕ ਝੜਪ ਵਿੱਚ ਬਦਲ ਗਈ।

ਦੋਸ਼ ਹੈ ਕਿ ਗੁਰਸ਼ੇਰ ਸਿੰਘ, ਸਰੂਪ ਸਿੰਘ ਅਤੇ ਸਿਮਰਨ ਸਿੰਘ ਨੇ ਮਾਰਨ ਦੇ ਇਰਾਦੇ ਨਾਲ ਦੋਵਾਂ ਭਰਾਵਾਂ 'ਤੇ ਹਮਲਾ ਕਰ ਦਿੱਤਾ। ਅੰਗਦਜੋਤ ਸਿੰਘ 'ਤੇ ਸ਼੍ਰੀ ਸਾਹਿਬ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਗੁਰਲਾਲ ਸਿੰਘ ਆਪਣੇ ਵੱਡੇ ਭਰਾ ਨੂੰ ਬਚਾਉਣ ਲਈ ਆਇਆ ਤਾਂ ਉਹ ਵੀ ਜ਼ਖਮੀ ਹੋ ਗਿਆ।

ਦੋਵੇਂ ਜ਼ਖਮੀ ਭਰਾਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅੰਗਦਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਲਾਲ ਸਿੰਘ ਇਸ ਸਮੇਂ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਤਿੰਨੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਰੀਕੇ ਪੱਤਣ ਪੁਲਿਸ ਸਟੇਸ਼ਨ ਦੇ ਇੰਚਾਰਜ ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਗੁਰਸ਼ੇਰ ਸਿੰਘ, ਸਰੂਪ ਸਿੰਘ ਅਤੇ ਸਿਮਰਨ ਸਿੰਘ ਵਾਸੀ ਪਿੰਡ ਮਰਹਾਣਾ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget