ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ 'ਤੇ ਜਾਨਲੇਵਾ ਹਮਲਾ
ਸ਼੍ਰੋਮਣੀ ਅਕਾਲੀ ਦਲ (ਯੂਥ) ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ 'ਤੇ ਉਨ੍ਹਾਂ ਦੇ ਫਾਰਮ ਹਾਊਸ 'ਤੇ ਕਥਿਤ ਤੌਰ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ।

Punjab News: ਫਗਵਾੜਾ ਤੋਂ ਇੱਕ ਸਨਸਨੀਖੇਜ਼ ਰਾਜਨੀਤਿਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ (ਯੂਥ) ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ 'ਤੇ ਉਨ੍ਹਾਂ ਦੇ ਫਾਰਮ ਹਾਊਸ 'ਤੇ ਕਥਿਤ ਤੌਰ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ।
ਇਸ ਘਟਨਾ ਵਿੱਚ ਸੁਖਦੀਪ ਸਿੰਘ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਫਗਵਾੜਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨਾਲ ਸਿਆਸੀ ਹਲਕਿਆਂ ਵਿੱਚ ਦਹਿਸ਼ਤ ਫੈਲ ਗਈ ਹੈ।
ਜਾਣਕਾਰੀ ਮੁਤਾਬਕ, ਪੀੜਤ ਸੁਖਦੀਪ ਸਿੰਘ ਵਾਲੀਆ ਆਪਣੇ ਫਾਰਮ ਹਾਊਸ 'ਤੇ ਇਕੱਲੇ ਕੰਮ ਕਰ ਰਹੇ ਸਨ, ਜਿਸ ਵੇੇਲੇ ਤਿੰਨ ਨੌਜਵਾਨ ਆਏ। ਦੋਸ਼ ਹੈ ਕਿ ਇਹ ਨੌਜਵਾਨ ਕਈ ਦਿਨਾਂ ਤੋਂ ਸੁਖਦੀਪ ਸਿੰਘ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਲਈ ਦਬਾਅ ਪਾ ਰਹੇ ਸਨ। ਜਦੋਂ ਸੁਖਦੀਪ ਨੇ ਪਾਰਟੀਆਂ ਬਦਲਣ ਜਾਂ ਅਕਾਲੀ ਦਲ ਛੱਡਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਹੱਥੋਪਾਈ ਅਤੇ ਧੱਕਾ-ਮੁੱਕੀ ਕਰਨਾ ਸ਼ੁਰੂ ਕਰ ਦਿੱਤਾ।
ਦੇਖਦਿਆਂ ਹੀ ਦੇਖਦਿਆਂ ਵਿਵਾਦ ਇਸ ਹੱਦ ਤੱਕ ਵੱਧ ਗਿਆ ਕਿ ਮੁਲਜ਼ਮਾਂ ਨੇ ਫਾਰਮ ਹਾਊਸ 'ਤੇ ਪਏ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਸੁਖਦੀਪ 'ਤੇ ਹਮਲਾ ਕਰ ਦਿੱਤਾ। ਘਟਨਾ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਆਪਣੇ ਸਾਥੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਸੁਖਦੀਪ ਨੂੰ ਆਪਣੀ ਗੱਡੀ ਵਿੱਚ ਸਿਵਲ ਹਸਪਤਾਲ ਪਹੁੰਚਾਇਆ।
ਟ੍ਰੈਂਡਿੰਗ ਟੌਪਿਕ





















