Punjab News : ਸੈਲਾਨੀਆਂ ਲਈ ਵੱਡੀ ਖ਼ਬਰ ! ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਬਦਲਿਆ ਸਮਾਂ
Attari Border Retreat Ceremony : ਮੌਸਮ ਵਿੱਚ ਆਏ ਬਦਲਾਅ ਨੂੰ ਦੇਖਦਿਆਂ ਬਾਰਡਰ ਸਿਕਿਉਰਿਟੀ ਫੋਰਸ (BSF) ਵੱਲੋਂ ਅਟਾਰੀ ਅਤੇ ਸਾਦਕੀ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ (Retreat Ceremony) ਦੇ ਸਮੇਂ ਵਿੱ
Attari Border Retreat Ceremony : ਮੌਸਮ ਵਿੱਚ ਆਏ ਬਦਲਾਅ ਨੂੰ ਦੇਖਦਿਆਂ ਬਾਰਡਰ ਸਿਕਿਉਰਿਟੀ ਫੋਰਸ (BSF) ਵੱਲੋਂ ਅਟਾਰੀ ਅਤੇ ਸਾਦਕੀ ਬਾਰਡਰ ’ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ (Retreat Ceremony) ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਦੋਵਾਂ ਬਾਰਡਰਾਂ ’ਤੇ ਰੋਜ਼ਾਨਾ ਹੋਣ ਵਾਲੀ ਪਰੇਡ ਪਹਿਲਾਂ ਦੇ ਮੁਕਾਬਲੇ ਅੱਧਾ ਘੰਟਾ ਜਲਦੀ ਸ਼ੁਰੂ ਹੋਵੇਗੀ।
ਮਿਲੀ ਜਾਣਕਾਰੀ ਮੁਤਾਬਕ ਹੁਣ ਅਟਾਰੀ-ਵਾਹਗਾ ਬਾਰਡਰ ਅਤੇ ਸਾਦਕੀ ਬਾਰਡਰ ’ਤੇ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਰੀਟ੍ਰੀਟ ਸੈਰੇਮਨੀ ਹੋਵੇਗੀ। ਇਸ ਤੋਂ ਪਹਿਲਾਂ ਪਰੇਡ ਦਾ ਸਮਾਂ ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਨਿਰਧਾਰਤ ਸੀ।
ਮੌਸਮ ਵਿੱਚ ਬਦਲਾਅ ਅਤੇ ਸ਼ਾਮ ਵੇਲੇ ਸੂਰਜ ਡੁੱਬਣ ਦੇ ਸਮੇਂ ਵਿੱਚ ਆ ਰਹੇ ਫਰਕ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਰੀਟ੍ਰੀਟ ਸੈਰੇਮਨੀ ਦੌਰਾਨ BSF ਦੇ ਜਵਾਨ ਪੂਰੇ ਜੋਸ਼ ਅਤੇ ਅਨੁਸ਼ਾਸਨ ਨਾਲ ਪਰੇਡ ਕਰਦੇ ਹਨ। ਇਸ ਮੌਕੇ ਭਾਰਤ-ਪਾਕਿਸਤਾਨ ਸਰਹੱਦ ’ਤੇ ਦੇਸ਼ ਭਗਤੀ ਦਾ ਮਾਹੌਲ ਦੇਖਣ ਨੂੰ ਮਿਲਦਾ ਹੈ ਅਤੇ ਵੱਡੀ ਗਿਣਤੀ ਵਿੱਚ ਸੈਲਾਨੀ ਵੀ ਪਰੇਡ ਦੇਖਣ ਲਈ ਪਹੁੰਚਦੇ ਹਨ।
ਨਵੇਂ ਸਮੇਂ ਮੁਤਾਬਕ ਹੁਣ ਸੈਲਾਨੀਆਂ ਅਤੇ ਦਰਸ਼ਕਾਂ ਨੂੰ ਵੀ ਆਪਣੀ ਯਾਤਰਾ ਦੀ ਯੋਜਨਾ ਬਣਾਉਣੀ ਪਵੇਗੀ। ਅਟਾਰੀ ਅਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦੇ ਸਮੇਂ ਵਿੱਚ ਇਹ ਤਬਦੀਲੀ ਮੌਸਮ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ।
ਟ੍ਰੈਂਡਿੰਗ ਟੌਪਿਕ


















