ਪਟਿਆਲਾ:  ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਤੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ।ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ।ਹੁਣ ਪਟਿਆਲਾ ਦੇ ਮੰਦਰ ਵਿੱਚ ਇਸ ਘਟਨਾ ਤੋਂ ਬਾਅਦ ਮਾਹੌਲ ਇੱਕ ਵਾਰ ਫਿਰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।


ਇਸ ਘਟਨਾ 'ਤੇ ਦੁੱਖ ਪ੍ਰਗਟਾਉਂਦੇ ਹੋਏ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ, "ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਲਗਾਤਾਰ ਜਾਰੀ ਹਨ।ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਦੀ ਬੇਅਦਬੀ ਦੀ ਕੋਸ਼ਿਸ਼ ਅਤਿ ਨਿੰਦਣਯੋਗ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕੁਝ ਦਿਨ ਪਹਿਲਾਂ ਹਰਿਮੰਦਰ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਦਾ ਚਿਹਰਾ ਨੰਗਾ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।"


 






 


ਭਗਵੰਤ ਮਾਨ ਨੇ ਟਵੀਟ ਕਰ ਕਿਹਾ, "ਪਹਿਲਾਂ ਦਰਬਾਰ ਸਾਹਿਬ ਅਤੇ ਹੁਣ ਪਟਿਆਲਾ ਦੇ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬਹੁਤ ਹੀ ਨਿਦਣਯੋਗ ਘਟਨਾ ਹੈ, ਕੁਝ ਲੋਕ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ, ਘਟਨਾ 'ਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਮਿਸਾਲੀ ਸਜ਼ਾ ਮਿਲੇ ਤਾਂ ਜੋ ਅੱਗੇ ਤੋਂ ਅਜਿਹੀ ਹਰਕ਼ਤ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ।"