PU ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤਰ 'ਤੇ ਲੱਗੇ ਇਲਜ਼ਾਮ
Chandigarh News: ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਕੇ 'ਤੇ ਆਪਣੇ ਪੁੱਤਰ ਨੂੰ ਬਚਾਉਣ ਲਈ ਪਹੁੰਚ ਗਏ। ਉਦੋਂ ਤੋਂ ਹੀ ਨਰਵੀਰ 'ਤੇ ਮਾਮਲੇ 'ਚ ਸਮਝੌਤਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ।
Chandigarh News: ਚੰਡੀਗੜ੍ਹ ਦੇ ਸੈਕਟਰ-17 ਤੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੀੜਤ ਦੇ ਸਿਰ 'ਤੇ ਸੱਟ ਲੱਗੀ ਹੈ। ਰੌਲਾ ਪਾਉਣ 'ਤੇ ਮੁਲਜ਼ਮ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਉੱਥੇ ਪੁਲਿਸ ਨੇ ਪਹਿਲਾਂ ਪੀੜਤ ਦਾ ਇਲਾਜ ਕਰਵਾਇਆ, ਫਿਰ ਉਸ ਨੂੰ ਥਾਣੇ 'ਚ ਬਿਠਾ ਦਿੱਤਾ। ਪੁੱਛਗਿੱਛ ਤੋਂ ਬਾਅਦ ਦੇਰ ਰਾਤ ਉਸ ਨੂੰ ਛੱਡ ਦਿੱਤਾ ਗਿਆ।
ਪੀੜਤ ਵਿਦਿਆਰਥੀ ਨਰਵੀਰ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਯੂਨੀਵਰਸਿਟੀ ਵਿੱਚ ਲਾਅ ਕਰ ਰਿਹਾ ਹੈ। ਬੁੱਧਵਾਰ ਦੇਰ ਸ਼ਾਮ ਸੈਕਟਰ-17 'ਚ ਖਾਣਾ ਖਾਣ ਆਇਆ ਸੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪੁੱਤਰ ਉਦੈਵੀਰ ਸਿੰਘ ਕੁਝ ਗੰਨਮੈਨਾਂ ਨਾਲ ਉਥੇ ਪਹੁੰਚ ਗਿਆ। ਸਾਰੇ ਨਸ਼ੇ 'ਚ ਸਨ ਪਰ ਆਉਂਦਿਆਂ ਹੀ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਨਰਵੀਰ ਅਨੁਸਾਰ ਇਸ ਦੌਰਾਨ ਉਸ ਨੂੰ ਮੌਕਾ ਮਿਲਦੇ ਹੀ ਉਸ ਨੇ ਆਪਣੇ ਦੋਸਤ ਮੀਤ ਨੂੰ ਫ਼ੋਨ 'ਤੇ ਬੁਲਾਇਆ, ਪਰ ਮੁਲਜ਼ਮਾਂ ਨੇ ਉਸ ਨੂੰ ਬੰਦੂਕ ਦੀ ਨੋਕ 'ਤੇ ਚੁੱਕ ਕੇ ਕਾਰ 'ਚ ਬਿਠਾਉਣਾ ਸ਼ੁਰੂ ਕਰ ਦਿੱਤਾ | ਕਾਰ 'ਚ ਬੈਠ ਕੇ ਲੋਕਾਂ ਨੂੰ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਉਸ ਨੂੰ ਸੈਕਟਰ-17 ਥਾਣੇ ਲੈ ਗਏ। ਇਸ ਲੜਾਈ ਦੌਰਾਨ ਸਿਰ ਵਿੱਚ ਸੱਟ ਵੀ ਲੱਗੀ।
ਦੋਵਾਂ ਵਿਚਕਾਰ ਪੁਰਾਣੀ ਦੁਸ਼ਮਣੀ
ਦੂਜੇ ਪਾਸੇ ਨਰਵੀਰ ਦੇ ਦੋਸਤ ਮੀਤ ਨੇ ਦੱਸਿਆ ਕਿ ਨਰਵੀਰ ਸਿੰਘ ਅਤੇ ਉਦੈਵੀਰ ਰੰਧਾਵਾ ਵਿਚਕਾਰ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਸੀ। ਇਸ ਤੋਂ ਪਹਿਲਾਂ ਵੀ ਦੋਵਾਂ ਵਿਚਾਲੇ ਕਈ ਵਾਰ ਲੜਾਈ ਹੋ ਚੁੱਕੀ ਹੈ ਪਰ ਅੱਜ ਤੱਕ ਦੁਸ਼ਮਣੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: Viral Video: ਚਿੱਟੇ ਦੇ ਧੰਦੇ 'ਚ ਮਹਿਲਾਵਾਂ ਵੀ ਸਰਗਰਮ , ਔਰਤ ਸ਼ਰੇਆਮ ਡਿਜੀਟਲ ਤੱਕੜੀ ਨਾਲ ਤੋਲ ਕੇ ਵੇਚ ਰਹੀ ਨਸ਼ਾ ,ਵੀਡਿਓ ਹੋਈ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।