Punjab Police: ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ! ਵਾਰਦਾਤ ਤੋਂ ਪਹਿਲਾਂ ਪੁਲਿਸ ਨੇ ਹ੍ਰੈਂਡ ਗ੍ਰੈਨੇਡ ਕੀਤੇ ਬਰਮਾਦ, ਥਾਣਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ
ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ ਤੇ 1 ਪਿਸਤੌਲ ਤੇ ਅਸਲਾ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਉਹੀ ਮੋਟਰਸਾਈਕਲ ਹੈ ਜਿਸ 'ਤੇ ਅਜਨਾਲਾ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ।
Punjab Police: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਸਮਰਥਿਤ ISI ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵ ਹਰਵਿੰਦਰ ਰਿੰਦਾ ਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੁਆਰਾ ਚਲਾਇਆ ਜਾ ਰਿਹਾ ਸੀ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਇਸ ਮੋਡਿਊਲ ਨੂੰ ਵਿਦੇਸ਼ੀ ਗੈਂਗਸਟਰ ਗੁਰਦੇਵ ਸਿੰਘ ਉਰਫ ਜੱਸਲ ਉਰਫ ਪਹਿਲਵਾਨ (ਜੋ ਤਰਨਤਾਰਨ ਦੇ ਪਿੰਡ ਝਬਾਲ ਦਾ ਵਸਨੀਕ ਹੈ) ਚਲਾ ਰਿਹਾ ਸੀ। ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਜਸ਼ਨਦੀਪ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ ਗ੍ਰਿਫ਼ਤਾਰ ਕੀਤਾ ਗਿਆ ਦੂਜਾ ਸਾਥੀ ਨਾਬਾਲਗ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ 23 ਨਵੰਬਰ 2024 ਨੂੰ ਅਜਨਾਲਾ ਥਾਣੇ ਵਿੱਚ IED ਲਾਇਆ ਸੀ ਅਤੇ ਹੋਰ ਹਮਲੇ ਕੀਤੇ ਸਨ।
In a major breakthrough, @PunjabPoliceInd has disrupted, #Pakistan - #ISI backed terror-module run by Babbar Khalsa International (BKI) operative Harvinder Rinda & Harpreet Singh @ Happy Passia and executed by foreign-based Gangster Gurdev Singh @ Jaisel @ Pehalwan, native of… pic.twitter.com/NlVEffVGuL
— DGP Punjab Police (@DGPPunjabPolice) December 13, 2024
ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ ਤੇ 1 ਪਿਸਤੌਲ ਤੇ ਅਸਲਾ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਉਹੀ ਮੋਟਰਸਾਈਕਲ ਹੈ ਜਿਸ 'ਤੇ ਅਜਨਾਲਾ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਸੀ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਅੱਤਵਾਦੀ ਰਿੰਦਾ, ਹੈਪੀ ਪਾਸੀਆ ਅਤੇ ਗੁਰਦੇਵ ਜੱਸਲ ਦੇ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।
ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ
ਪੰਜਾਬ ਦੇ ਇੱਕ ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ ਹੋਇਆ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ 'ਚ ਪੁਲਿਸ ਥਾਣੇ 'ਤੇ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ, ਕਿਸੇ ਕਾਰਨ ਕਰਕੇ ਇਹ ਹੈਂਡ ਗ੍ਰੇਨੇਡ ਫਟਿਆ ਨਹੀਂ ਤੇ ਇਸ ਤਰ੍ਹਾਂ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। ਉਧਰ, ਅਮਰੀਕਾ ਸਥਿਤ ਖਾਲਿਸਤਾਨ ਪੱਖੀਆਂ ਹੈਪੀ ਪਾਸੀਆਂ ਤੇ ਗੋਪੀ ਨਵਾਂਸ਼ਹਿਰੀਆ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਪਾਈ ਗਈ ਹੈ। ਇਸ ਦੇ ਨਾਲ ਹੀ ਧਮਕੀ ਵੀ ਦਿੱਤੀ ਗਈ ਹੈ ਕਿ ਅਜੇ ਤਾਂ ਥਾਣੇ 'ਤੇ ਗ੍ਰੇਨੇਡ ਸੁੱਟਿਆ ਹੈ, ਹੁਣ ਨਾਕੇ ਨੂੰ ਵੀ ਨਿਸ਼ਾਨਾ ਬਣਾਇਆ ਜਾਵੇਗਾ।