ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Mohali News : ਘਰ ਜਾ ਰਹੀ ਨਰਸ ਨਾਲ ਆਟੋ 'ਚ ਰੇਪ ਦੀ ਕੋਸ਼ਿਸ਼ , ਲੜਕੀ ਨੇ ਚੱਲਦੇ ਆਟੋ ਤੋਂ ਮਾਰੀ ਛਾਲ
Mohali News : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ
![Mohali News : ਘਰ ਜਾ ਰਹੀ ਨਰਸ ਨਾਲ ਆਟੋ 'ਚ ਰੇਪ ਦੀ ਕੋਸ਼ਿਸ਼ , ਲੜਕੀ ਨੇ ਚੱਲਦੇ ਆਟੋ ਤੋਂ ਮਾਰੀ ਛਾਲ Attempted Rape with Nurse going home in auto Kharar-Kurali Road, the Girl jumped from the moving Auto Mohali News : ਘਰ ਜਾ ਰਹੀ ਨਰਸ ਨਾਲ ਆਟੋ 'ਚ ਰੇਪ ਦੀ ਕੋਸ਼ਿਸ਼ , ਲੜਕੀ ਨੇ ਚੱਲਦੇ ਆਟੋ ਤੋਂ ਮਾਰੀ ਛਾਲ](https://feeds.abplive.com/onecms/images/uploaded-images/2022/12/15/3cf317b1017c413d7f1b43914330935f1671071683624345_original.jpg?impolicy=abp_cdn&imwidth=1200&height=675)
Attempted Rape
Mohali News : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਮੋਹਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਚੱਲਦੇ ਆਟੋ ਵਿੱਚ ਨਰਸ ਨਾਲ ਰੇਪ ਦੀ ਕੋਸ਼ਿਸ਼ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਡਿਊਟੀ ਤੋਂ ਬਾਅਦ ਆਟੋ ਰਾਹੀਂ ਘਰ ਜਾ ਰਹੀ ਨਿੱਜੀ ਹਸਪਤਾਲ ਦੀ ਨਰਸ ਨਾਲ ਰੇਪ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਬਾਅਦ ਲੜਕੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ। ਲੜਕੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮਲਕੀਤ ਸਿੰਘ (24) ਅਤੇ ਮਨਮੋਹਨ ਸਿੰਘ (29) ਵਾਸੀ ਕੁਰਾਲੀ ਵਜੋਂ ਹੋਈ ਹੈ। ਪੁਲੀਸ ਨੇ ਆਟੋ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ 'ਚ ਟੋਲ ਪਲਾਜ਼ਿਆਂ 'ਤੇ ਧਰਨੇ , ਇੱਕ ਮਹੀਨਾ ਬੰਦ ਹੋਣਗੇ ਟੋਲ ਪਲਾਜ਼ੇ
ਪੀੜਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸ ਹੈ। ਉਸ ਨੇ ਮੰਗਲਵਾਰ ਰਾਤ ਡਿਊਟੀ ਤੋਂ ਬਾਅਦ ਘਰ ਜਾਣ ਲਈ ਆਟੋ ਫੜਿਆ। ਰਸਤੇ 'ਚ ਆਟੋ 'ਚ ਪਿਛਲੀ ਸੀਟ 'ਤੇ ਉਸ ਦੇ ਨਾਲ ਬੈਠੇ ਇੱਕ ਨੌਜਵਾਨ ਅਤੇ ਡਰਾਈਵਰ ਨੇ ਉਸ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਖ਼ੁਦ ਨੂੰ ਬਚਾਉਣ ਲਈ ਖਰੜ-ਕੁਰਾਲੀ ਰੋਡ 'ਤੇ ਇਕ ਨਿੱਜੀ ਹਸਪਤਾਲ ਨੇੜੇ ਆਟੋ ਤੋਂ ਛਾਲ ਮਾਰ ਦਿੱਤੀ।
ਇਸ ਦੌਰਾਨ ਉੱਥੇ ਸੈਰ ਕਰ ਰਹੇ ਇੱਕ ਜੋੜੇ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਇਸ ਘਟਨਾ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਅਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤ ਲੜਕੀ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਇਸ ਦੌਰਾਨ ਉੱਥੇ ਸੈਰ ਕਰ ਰਹੇ ਇੱਕ ਜੋੜੇ ਨੇ ਉਸ ਨੂੰ ਹਸਪਤਾਲ ਪਹੁੰਚਾਇਆ। ਇਸ ਘਟਨਾ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਕਈ ਟੀਮਾਂ ਦਾ ਗਠਨ ਕੀਤਾ ਅਤੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤ ਲੜਕੀ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)