Punjab News: ਪੰਜਾਬ 'ਚ ਪ੍ਰਾਪਰਟੀ ਮਾਲਕ ਦੇਣ ਧਿਆਨ! ਇਹ ਕੰਮ ਨਾ ਕਰਨ 'ਤੇ ਸੀਲ ਹੋਏਗੀ Property; ਜਾਣੋ ਕਿਉਂ ਹੋਏਗਾ ਸਖ਼ਤ ਐਕਸ਼ਨ?
Sultanpur Lodhi News: ਪੰਜਾਬ ਦੇ ਪ੍ਰਾਪਰਟੀ ਮਾਲਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਨਾਲ ਉਨ੍ਹਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦਰਅਸਲ, ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ...

Sultanpur Lodhi News: ਪੰਜਾਬ ਦੇ ਪ੍ਰਾਪਰਟੀ ਮਾਲਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਨਾਲ ਉਨ੍ਹਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦਰਅਸਲ, ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਬਿਲਡਿੰਗ ਮਾਲਕਾਂ ਨੂੰ ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਬਿਲਡਿੰਗ ਮਾਲਕਾਂ ਦੀ ਪ੍ਰਾਪਰਟੀ ਦੇ ਵਿਰੁੱਧ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਤੁਰੰਤ ਐਕਸ਼ਨ ਲੈਂਦੇ ਹੋਏ ਉਸ ਦੀ ਬਿਲਡਿੰਗ ਨੂੰ ਸੀਲ ਕਰ ਦਿੱਤਾ ਜਾਵੇਗਾ।
ਨਗਰ ਕੌਂਸਲ ਨੂੰ ਹੋ ਰਿਹਾ ਵਿੱਤੀ ਨੁਕਸਾਨ
ਇਹ ਜਾਣਕਾਰੀ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਬਿਲਗਾ ਨੇ ਐੱਚ. ਡੀ. ਐੱਫ਼. ਸੀ. ਬੈਂਕ ਦੇ ਬਿਲਡਿੰਗ ਮਾਲਕ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੇ ਦਿੱਤੇ ਗਏ ਨੋਟਿਸ ਤੋਂ ਬਾਅਦ ਬਿਲਡਿੰਗ ਨੂੰ ਸੀਲ ਕਰਨ ਦੇ ਦਿੱਤੇ ਹੁਕਮ ਸਬੰਧੀ ਕਹੇ। ਉਨ੍ਹਾਂ ਦੱਸਿਆ ਕਿ ਐੱਚ. ਡੀ. ਐੱਫ਼. ਸੀ. ਬੈਂਕ ਮਾਡਲ ਟਾਊਨ ਬਿਲਡਿੰਗ ਦੇ ਮਾਲਕ ਵੱਲੋਂ ਉਸ ਵੱਲ ਬਣਦਾ 1 ਲੱਖ 32 ਹਜ਼ਾਰ 938 ਰੁਪਏ ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਸੀ, ਜਿਸ ਨਾਲ ਨਗਰ ਕੌਂਸਲ ਨੂੰ ਵਿੱਤੀ ਨੁਕਸਾਨ ਹੋ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਭੇਜੇ ਗਏ ਨੋਟਿਸ ਦੇ ਬਾਵਜੂਦ ਜਦੋਂ ਉਕਤ ਮਾਲਕ ਵੱਲੋਂ ਟੈਕਸ ਜਮ੍ਹਾ ਨਹੀਂ ਕਰਵਾਇਆ ਗਿਆ ਤਾਂ ਇਸ ਬੈਂਕ ਨੂੰ ਸੀਲ ਕਰਨ ਲਈ ਓਵਰ ਆਲ ਇੰਚਾਰਜ ਨਰੇਸ਼ ਸ਼ਰਮਾ ਸਹਾਇਕ ਮਿਊਂਸੀਪਲ ਇੰਜੀਨੀਅਰ ਨੂੰ ਬਣਾਇਆ ਗਿਆ, ਜੋ ਨਗਰ ਕੌਂਸਲ ਦੇ ਸਟਾਫ ਨਾਲ ਐੱਚ. ਡੀ. ਐੱਫ਼. ਸੀ. ਬੈਂਕ ਨੂੰ ਸੀਲ ਕਰਨ ਲਈ ਗਏ ਅਤੇ ਉੱਥੇ ਪਹੁੰਚਣ ਉਪਰੰਤ ਬੈਂਕ ਦੇ ਮੁਲਾਜ਼ਮਾਂ ਵੱਲੋਂ ਬਿਲਡਿੰਗ ਦੇ ਮਾਲਕਾਂ ਨੂੰ ਇਤਲਾਹ ਦਿੱਤੀ ਗਈ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਵੱਲੋਂ ਬੈਂਕ ਨੂੰ ਸੀਲ ਕੀਤਾ ਜਾ ਰਿਹਾ ਹੈ ਅਤੇ ਇੰਚਾਰਜ ਨਰੇਸ਼ ਸ਼ਰਮਾ ਨਾਲ ਗੱਲਬਾਤ ਕਰਨ ਅਤੇ ਬੈਂਕ ਬਿਲਡਿੰਗ ਮਾਲਕ ਵੱਲੋਂ 1,32938 ਰੁਪਏ ਨਗਰ ਕੌਂਸਲ ਦੇ ਖ਼ਾਤੇ ਵਿੱਚ ਤੁਰੰਤ ਜਮ੍ਹਾ ਕਰਵਾ ਦਿੱਤੇ ਗਏ ਜਿਸ ਤੋਂ ਬਾਅਦ ਨਗਰ ਕੌਂਸਲ ਵੱਲੋਂ ਬੈਂਕ ਬਿਲਡਿੰਗ ਨੂੰ ਸੀਲ ਨਹੀਂ ਕੀਤਾ ਗਿਆ।
ਪ੍ਰਾਪਰਟੀ ਨੂੰ ਕੀਤਾ ਜਾਏਗਾ ਸੀਲ
ਇਸ ਬਾਰੇ ਗੱਲ ਕਰਦੇ ਹੋਏ ਈ. ਓ. ਨਗਰ ਕੌਂਸਲ ਸੁਲਤਾਨਪੁਰ ਲੋਧੀ ਬਲਜੀਤ ਸਿੰਘ ਬਿਲਗਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਏ ਉਹ ਤੁਰੰਤ ਜਮ੍ਹਾ ਕਰਵਾ ਦੇਣ ਅਜਿਹਾ ਨਾ ਕਰਨ ਅਤੇ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਸੀਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ।






















