ਪੜਚੋਲ ਕਰੋ

ਕੈਪਟਨ ਅਮਰਿੰਦਰ ਦਾ ਇੱਕ ਹੋਰ ਮੰਤਰੀ ਵਿਵਾਦਾਂ 'ਚ, ਵਾਇਰਲ ਆਡਿਓ ਨੇ ਪਾਇਆ ਪੁਆੜਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਹੋਰ ਮੰਤਰੀ ਵਿਵਾਦਾਂ ਵਿੱਚ ਘਿਰ ਗਿਆ ਹੈ। ਫੂਡ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ 'ਤੇ ਗੰਭੀਰ ਇਲਜ਼ਾਮ ਲੱਗੇ ਹਨ। ਇਸ ਮੁੱਦੇ 'ਤੇ ਵਿਧਾਨ ਸਭਾ ਵਿੱਚ ਵੀ ਗੂੰਜ ਰਹੀ ਪਰ ਕਾਂਗਰਸ ਨੇ ਇਸ ਨੂੰ ਫਾਲਤੂ ਰੌਲਾ ਹੀ ਕਰਾਰ ਦਿੱਤਾ। ਹੁਣ ਮੰਤਰੀ ਦਾ ਇੱਕ ਆਡਿਓ ਵਾਇਰਲ ਹੋਇਆ ਹੈ ਜਿਸ ਨਾਲ ਮੁਸ਼ਕਲਾਂ ਵਧ ਸਕਦੀਆਂ ਹਨ। ਆਡਿਓ ਵਿੱਚ ਮੰਤਰੀ ਨਗਰ ਸੁਧਾਰ ਟਰੱਸਟ ਦੇ ਈਓ ਰਾਕੇਸ਼ ਗਰਗ ਨਾਲ ਫੋਨ ’ਤੇ ਗੱਲ਼ ਕਰ ਰਹੇ ਹਨ। ਇਸ ਵਿੱਚ ਉਹ ਅਧਿਕਾਰੀ ਨੂੰ ਧਮਕਾਉਂਦੇ ਸੁਣੇ ਜਾ ਰਹੇ ਹਨ। ਆਡੀਓ ਵਿੱਚ ਬੀਆਰਐਸ ਨਗਰ ਵਿੱਚ ਗ੍ਰੀਨ ਬੈਲਟ ਵਿੱਚ ਬਣ ਰਹੀ ਸੜਕ ਸਬੰਧੀ ਗੱਲ ਹੋ ਰਹੀ ਸੀ। ਮੰਤਰੀ ਆਸ਼ੂ ਅਧਿਕਾਰੀ ਨੂੰ ਕਹਿ ਰਹੇ ਹਨ ਕਿ ਉਸ ਨੂੰ ਜੇ ਹਾਈਕੋਰਟ ਦਾ ਡਰ ਹੈ ਤਾਂ ਛੁੱਟੀ ਲੈ ਕੇ ਘਰ ਬੈਠ ਜਾਏ, ਉਨ੍ਹਾਂ ਦੇ ਹਲਕੇ ਵਿਚ ਉਹ ਕੋਈ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਨਗੇ। ਵਾਇਰਲ ਹੋਈ ਇਸ ਆਡੀਓ ਕਲਿੱਪ ਵਿੱਚ ਬੀਆਰਐਸ ਨਗਰ ਵਿੱਚ ਨਾਜਾਇਜ਼ ਕਬਜ਼ਾ ਕੀਤੀ ਗਈ ਜ਼ਮੀਨ ’ਤੇ ਸੜਕ ਨਾ ਬਣਾਉਣ ਦੀ ਗੱਲ ਹੋ ਰਹੀ ਹੈ। ਇੱਥੇ ਇੱਕ ਟਰਾਂਸਪੋਰਟਰ ਵੱਲੋਂ ਗਰੀਨ ਬੈਲਟ ਦੀ ਰਜਿਸਟਰੀ ਕਰਵਾਈ ਗਈ ਹੈ ਤੇ ਉਸ ਦੇ ਨਾਲ ਹੀ ਸੜਕ ਹੈ, ਜਿਸ ਦੇ ਪਿੱਛੇ ਕਰੋੜਾਂ ਦੇ ਪਲਾਟ ਹੈ। ਇਨ੍ਹਾਂ ਪਲਾਟਾਂ ਨੂੰ ਵੇਚਣ ਲਈ ਨਗਰ ਸੁਧਾਰ ਟਰੱਸਟ ਨੇ ਇੱਥੇ ਸੜਕ ਬਣਾਉਣੀ ਹੈ, ਪਰ ਮੰਤਰੀ ਆਸ਼ੂ ਦੇ ਨਜ਼ਦੀਕੀ ਮੰਨੇ ਜਾਂਦੇ ਟਰਾਂਸਪੋਰਟ ਕਾਰਨ ਉੱਥੇ ਸੜਕ ਬਣਾਉਣ ਦਾ ਕੰਮ ਰੋਕਿਆ ਜਾ ਰਿਹਾ ਹੈ। ਇਸ ਨਵੇਂ ਆਡੀਓ ਕੱਲਿਪ ਬਾਰੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਆਡੀਓ ਦੀ ਕੋਈ ਕਾਨੂੰਨੀ ਪ੍ਰਮਾਣਿਕਤਾ ਨਹੀਂ। ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ। ਜਿਹੜਾ ਮਾਮਲਾ ਸੀਐਲਯੂ ਦਾ ਹੈ, ਉਸ ਸਬੰਧੀ ਉਹ ਵਿਧਾਨ ਸਭਾ ਵਿੱਚ ਕਹਿ ਚੁੱਕੇ ਹਨ ਕਿ ਸਾਰੀਆਂ ਪਾਰਟੀਆਂ ਦੇ ਸੀਨੀਅਰ ਵਿਧਾਇਕਾਂ ਦੀ ਕਮੇਟੀ ਬਣਾ ਦਿੱਤੀ ਜਾਵੇ ਤੇ ਉਹ ਜਾਂਚ ਕਰ ਲਵੇ। ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਉਧਰ, ਮੇਅਰ ਬਲਕਾਰ ਸਿੰਘ ਸੰਧੂ ਵੀ ਮੰਤਰੀ ਆਸ਼ੂ ਦੇ ਹੱਕ ਵਿੱਚ ਨਿੱਤਰੇ। ਉਨ੍ਹਾਂ ਕਿਹਾ ਕਿ ਕਿ ਮੰਤਰੀ ਨਾਲ ਗੱਲਬਾਤ ਦੀ ਆਡੀਓ ਅਫ਼ਸਰਾਂ ਨੇ ਲੀਕ ਕਿਵੇਂ ਕੀਤੀ। ਜੋ ਆਡੀਓ ਕਲਿੱਪ ਲੀਕ ਹੋਏ ਹਨ, ਇਹ ਸਰਵਿਸ ਪ੍ਰੋਟੋਕਾਲ ਤੇ ਸਰਵਿਸ ਰੂਲਜ਼ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਹ ਆਡੀਓ ਉਸ ਵੇਲੇ ਲੀਕ ਕੀਤੀ ਗਈ ਹੈ, ਜਦੋਂ ਲੋਕ ਸਭਾ ਚੋਣਾਂ ਸਿਰ ’ਤੇ ਹਨ ਤੇ ਇਸ ਤਰੀਕੇ ਨਾਲ ਕਾਂਗਰਸ ਸਰਕਾਰ ਦਾ ਅਕਸ ਖ਼ਰਾਬ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ'ਵੋਟ ਚੋਰ' ਦੇ ਲੱਗੇ ਨਾਅਰੇ, ਬੀਜੇਪੀ ਦੇ ਕੋਂਸਲਰਾਂ ਨੂੰ ਆਇਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget