ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਓਮਾਨ ਵਿਚ ਫੱਸੀਆ ਬੇਸਹਾਰਾ ਅਤੇ ਮਜਬੂਰ ਔਰਤਾਂ ਵੱਲ ਧਿਆਨ ਦੁਆਉਣ ਦੀ ਕੋਸ਼ਿਸ਼ ਕੀਤੀ ਹੈ। ਇਸ 'ਚ ਉਨ੍ਹਾਂ ਨੇ ਕਿਹਾ ਕਿ ਘਰੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਗਈਆਂ ਇਹ ਮਜ਼ਬੂਰਨ ਲੜਕੀਆਂ ਅਤੇ ਔਰਤਾਂ ਸਰੀਰਕ ਤੇ ਮਾਨਸਿਕ ਯਾਤਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ 9 ਜੂਨ, 15 ਜੂਨ , 22 ਅਕਤੂਬਰ ਨੂੰ ਈ-ਮੇਲ ਅਤੇ ਪੱਤਰ ਲਿਖ ਚੁੱਕੇ ਹਨ।
ਔਜਲਾ ਨੇ ਅੱਗੇ ਕਿਹਾ ਕਿ ਇਸ ਗੰਭੀਰ ਮਸਲੇ ਦਾ ਹੱਲ ਲਈ ਕਦਮ ਚੁੱਕਣ ਅਤੇ ਇਨ੍ਹਾਂ ਮਜ਼ਬੂਰ ਹੋਈਆਂ ਔਰਤਾਂ ਵਾਪਸ ਨੂੰ ਭਾਰਤ ਲਿਆਉਣ ਲਈ ਅਪੀਲ ਕਈ ਵਾਰ ਕੀਤੀ ਗਈ। ਪਰ ਭਾਰਤ ਸਰਕਾਰ ਦੇ ਨਾਹ-ਪੱਖੀ ਰਵਈਏ ਕਰਕੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਸਕਿਆ।
ਔਜਲਾ ਨੇ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਦੇ ਐਮਡੀ ਐਸਪੀ ਸਿੰਘ ਓਬਰਾਏ ਵੱਲੋਂ ਸਰਕਾਰ ਨੂੰ ਯਕੀਨ ਦੁਵਾਇਆ ਗਿਆ ਹੈ ਕਿ ਉਹ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ ਪਰ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਗੈਰ ਇਹ ਸੰਭਵ ਨਹੀਂ ਹੋ ਸਕਦਾ।
ਔਜਲਾ ਨੇ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਠੋਸ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਓਮਾਨ ਅੰਬੈਸੀ ਦੇ ਬਾਹਰ ਰੋਸ ਵਜੋਂ ਧਰਨਾ ਦੇਣਗੇ, ਜਿਸ ਦੀ ਜ਼ਿੰਮੇਵਾਰੀ ਵਿਦੇਸ਼ ਮੰਤਰਾਲੇ ਦੀ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Election Results 2024
(Source: ECI/ABP News/ABP Majha)
ਓਮਾਨ ਵਿੱਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਏਬੀਪੀ ਸਾਂਝਾ
Updated at:
24 Nov 2020 06:12 PM (IST)
ਔਜਲਾ ਨੇ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਦੇ ਐਮਡੀ ਐਸਪੀ ਸਿੰਘ ਓਬਰਾਏ ਵੱਲੋਂ ਸਰਕਾਰ ਨੂੰ ਯਕੀਨ ਦੁਵਾਇਆ ਗਿਆ ਹੈ ਕਿ ਉਹ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ ਪਰ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਗੈਰ ਇਹ ਸੰਭਵ ਨਹੀਂ ਹੋ ਸਕਦਾ।
- - - - - - - - - Advertisement - - - - - - - - -