Australia Court ਨੇ ਪੰਜਾਬੀ ਨੌਜਵਾਨ ਨੂੰ ਸੁਣਾਈ 22 ਸਾਲ ਦੀ ਸਜ਼ਾ, ਪ੍ਰੇਮੀਕਾ ਨੂੰ ਕਬਰ 'ਚ ਦਫਨਾਇਆ ਸੀ ਜ਼ਿੰਦਾ
ਸੁਪਰੀਮ ਕੋਰਟ (Supreme Court) ਨੇ ਪੰਜਾਬੀ ਮੂਲ ਦੇ ਨੌਜਵਾਨ ਤਾਰਿਕਜੋਤ ਸਿੰਘ (Tariqjot Singh) ਨੂੰ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਦੇ ਕਤਲ ਦੇ ਦੋਸ਼ 'ਚ 22 ਸਾਲ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ।
Punjab News : ਦੱਖਣੀ ਆਸਟ੍ਰੇਲੀਆ (South Australia) ਦੀ ਸੁਪਰੀਮ ਕੋਰਟ (Supreme Court) ਨੇ ਪੰਜਾਬੀ ਮੂਲ ਦੇ ਨੌਜਵਾਨ ਤਾਰਿਕਜੋਤ ਸਿੰਘ (Tariqjot Singh) ਨੂੰ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਦੇ ਕਤਲ ਦੇ ਦੋਸ਼ 'ਚ 22 ਸਾਲ 10 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਤਾਰਿਕਜੋਤ ਸਿੰਘ (Tariqjot Singh) ਸਾਲ 2044 ਵਿੱਚ ਪਹਿਲੀ ਪੈਰੋਲ ਲਈ ਯੋਗ ਹੋਵੇਗਾ। ਨਾਲ ਹੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਨੂੰ ਆਸਟ੍ਰੇਲੀਆ ਛੱਡਣਾ ਹੋਵੇਗਾ।
ਪ੍ਰੇਮੀਕਾ ਨੂੰ ਕਬਰ 'ਚ ਦਫਨਾਇਆ ਸੀ ਜ਼ਿੰਦਾ
ਮੁਲਜ਼ਮ ਤਾਰਿਕਜੋਤ ਸਿੰਘ ਪੰਜਾਬ ਦੇ ਸਮਰਾਲਾ ਸਬ-ਡਵੀਜ਼ਨ (Samrala sub-division) ਦੇ ਪਿੰਡ ਬਲਾਲਾ ਦੇ ਇੱਕ ਕਿਸਾਨ ਪਰਿਵਾਰ ਦਾ ਵੱਡਾ ਪੁੱਤਰ ਹੈ। ਉਸ ਨੇ 5 ਮਾਰਚ 2021 ਨੂੰ ਆਪਣੀ ਪ੍ਰੇਮਿਕਾ ਜੈਸਮੀਨ ਕੌਰ ਨੂੰ ਅਗਵਾ ਕਰ ਲਿਆ ਸੀ। ਫਿਰ ਉਸ ਨੂੰ ਕਾਰ ਦੀ ਡਿੱਗੀ ਵਿੱਚ ਪਾ ਕੇ ਲਗਪਗ 650 ਕਿਲੋਮੀਟਰ ਦੂਰ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਇੱਕ ਕਬਰ ਵਿੱਚ ਜ਼ਿੰਦਾ ਦਫਨਾਇਆ ਗਿਆ।
ਤਾਰਿਕਜੋਤ 2016 ਵਿੱਚ ਐਡੀਲੇਡ ਵਿੱਚ ਹੋਇਆ ਸੀ ਸੈਟਲ
ਤਾਰਿਕਜੋਤ ਸਿੰਘ ਸਾਲ 2016 ਵਿੱਚ ਐਡੀਲੇਡ, ਆਸਟ੍ਰੇਲੀਆ ਵਿੱਚ ਸੈਟਲ ਹੋਇਆ ਸੀ। ਉੱਥੇ ਉਸ ਦੀ ਮੁਲਾਕਾਤ ਭਾਰਤੀ ਮੂਲ ਦੀ ਜੈਸਮੀਨ ਕੌਰ ਨਾਲ ਹੋਈ। ਕੁਝ ਸਮੇਂ ਬਾਅਦ ਦੋਵਾਂ ਦਾ ਬ੍ਰੇਕਅੱਪ ਹੋ ਗਿਆ। ਪਰ ਤਾਰਿਕਜੋਤ ਬਰਦਾਸ਼ਤ ਨਾ ਕਰ ਸਕਿਆ। ਇਸ ’ਤੇ ਤਾਰਿਕਜੋਤ ਸਿੰਘ ਨੇ ਜੈਸਮੀਨ ਦਾ ਗਲਾ ਵੱਢ ਕੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ ਪਰ ਜੈਸਮੀਨ ਦੀ ਜ਼ਖ਼ਮੀ ਹੋਣ ਤੇ ਕਰਬ ਵਿੱਚ ਦਬਾਏ ਜਾਣ ਉੱਤੇ ਤੁਰੰਤ ਤੁਰੰਤ ਮੌਤ ਨਹੀਂ ਹੋਈ ਸੀ।
ਜੈਸਮੀਨ ਦੀ ਦਰਦਨਾਕ ਮੌਤ
ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰੀ ਵਕੀਲ ਕਾਰਮੇਨ ਮੇਟੋ ਨੇ ਅਦਾਲਤ ਨੂੰ ਦੱਸਿਆ ਕਿ ਜੈਸਮੀਨ ਕੌਰ ਦੀ ਮੌਤ ਦਰਦਨਾਕ ਸੀ। ਇਸ ਦੇ ਨਾਲ ਹੀ ਮਾਮਲੇ 'ਚ ਦੋਸ਼ੀ ਤਾਰਿਕਜੋਤ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ