Australia Deports Indians: ਆਸਟ੍ਰੇਲੀਆ ਤੋਂ ਡਿਪੋਰਟ ਹੋਏ ਭਾਰਤੀਆਂ ਵਿੱਚੋਂ 11 ਪੰਜਾਬੀ, ਨਾਮ ਆਏ ਸਾਹਮਣੇ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ...
Australia Deports Indians: ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਔਰਤ ਸਣੇ 11 ਪੰਜਾਬੀ ਸ਼ਾਮਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਵਾਈ ਅੱਡੇ 'ਤੇ ਜ਼ਰੂਰੀ ਵੈਰੀਫਿਕੇਸ਼ਨ ਅਤੇ...

Australia Deports Indians: ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਔਰਤ ਸਣੇ 11 ਪੰਜਾਬੀ ਸ਼ਾਮਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਵਾਈ ਅੱਡੇ 'ਤੇ ਜ਼ਰੂਰੀ ਵੈਰੀਫਿਕੇਸ਼ਨ ਅਤੇ ਕਲੀਅਰੈਂਸ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਇਨ੍ਹਾਂ ਸਾਰਿਆਂ ਨੂੰ ਪਹਿਲਾਂ ਪਟਿਆਲਾ ਲਿਆਂਦਾ ਜਾਵੇਗਾ। ਡਿਪੋਰਟ ਕੀਤੇ ਗਏ 11 ਪੰਜਾਬੀਆਂ ਸੂਬੇ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਜਲੰਧਰ, ਹੁਸ਼ਿਆਰਪੁਰ, ਖੰਨਾ, ਮੋਗਾ, ਨਵਾਂਸ਼ਹਿਰ, ਗੜ੍ਹਸ਼ੰਕਰ, ਤਰਨਤਾਰਨ, ਫਿਰੋਜ਼ਪੁਰ ਅਤੇ ਰੂਪਨਗਰ ਦੇ ਰਹਿਣ ਵਾਲੇ ਹਨ। ਖਬਰਾਂ ਮੁਤਾਬਕ ਡਿਪੋਰਟ ਕੀਤੇ ਗਏ ਪੰਜਾਬੀਆਂ ਵਿੱਚ ਹੇਠ ਲਿਖੇ ਲੋਕਾਂ ਦੇ ਨਾਮ ਸ਼ਾਮਲ ਹਨ:
ਜਸਵੰਤ ਸਿੰਘ (34 ਸਾਲ)
ਅੰਗਰੇਜ਼ ਸਿੰਘ (32 ਸਾਲ)
ਸਤਿੰਦਰਜੀਤ ਸਿੰਘ ਸ਼ੇਰਗਿਲ (31 ਸਾਲ)
ਗੁਰਪ੍ਰੀਤ ਸਿੰਘ ਸੰਧੂ (30 ਸਾਲ)
ਜਗਜੀਤ ਸਿੰਘ (35 ਸਾਲ)
ਜਸਪ੍ਰੀਤ ਸਿੰਘ (35 ਸਾਲ)
ਨਿਰਮਲ ਸਿੰਘ (38 ਸਾਲ)
ਸ਼ਰੂਤੀ ਸ਼ਰਮਾ (35 ਸਾਲ)
ਰਣਜੀਤ ਸਿੰਘ (35 ਸਾਲ)
ਹਰਪ੍ਰੀਤ ਸਿੰਘ (41 ਸਾਲ)
ਗਗਨਦੀਪ ਸਿੰਘ (25 ਸਾਲ)
4 ਹੋਰ ਨੌਜਵਾਨ ਵੀ ਸ਼ਾਮਲ
ਇਸ ਤੋਂ ਇਲਾਵਾ 4 ਹੋਰ ਮੁੰਡੇ ਜੋ ਆਸਟ੍ਰੇਲਿਆ ਵਲੋਂ ਡਿਪੋਰਟ ਕੀਤੇ ਗਏ ਹਨ, ਉਨ੍ਹਾਂ ਵਿੱਚ ਹਰਿਆਣਾ ਤੋਂ ਰਾਹੁਲ, ਤੇਲੰਗਾਨਾ ਤੋਂ ਸਮੀਉਦੀਨ ਖ਼ਾਜਾ ਅਤੇ ਅਬਦੁੱਲਾ ਸਾਲੇਹ ਬਾਹਾਤਾਬ ਸਣੇ ਉੱਤਰਾਖੰਡ ਤੋਂ ਕੰਵਲਜੀਤ ਸਿੰਘ ਸ਼ਾਮਲ ਦੱਸਿਆ ਜਾ ਰਿਹਾ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਸੀ 104 ਪੰਜਾਬੀ
ਇਹ ਘਟਨਾ ਪਿਛਲੇ ਸਾਲ ਅਮਰੀਕਾ ਵੱਲੋਂ ਕੀਤੀ ਗਈ ਵੱਡੀ ਡਿਪੋਰਟੇਸ਼ਨ ਦੀ ਯਾਦ ਦਿਵਾਉਂਦੀ ਹੈ, ਜਿੱਥੇ 104 ਭਾਰਤੀਆਂ ਨੂੰ, ਜਿਨ੍ਹਾਂ ਵਿੱਚ 30 ਪੰਜਾਬੀ ਸਨ, ਵਾਪਸ ਭੇਜਿਆ ਗਿਆ ਸੀ। ਹੁਣ ਅਸਟ੍ਰੇਲੀਆ ਤੋਂ ਪਰਤੇ ਇਹਨਾਂ ਨੌਜਵਾਨਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















