ਪੜਚੋਲ ਕਰੋ

Punjab News: ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼

ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।

Punjab News: ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।

ਇੱਥੇ ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ। 

ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ 'ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ।

ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget