ਪੜਚੋਲ ਕਰੋ

Lok Sabha Election: ਲੀਡਰਾਂ ਨੂੰ ਸਲਾਹ ! ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਤੋਂ ਕਰੋ ਗੁਰੇਜ਼

ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ।

Punjab Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ  ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਦੀ ਵਿਸਤ੍ਰਿਤ ਜਾਣਕਾਰੀ ਤੋਂ ਇਲਾਵਾ ਵੋਟਰਾਂ ਦੀ ਕੁੱਲ ਸੰਖਿਆ (2,12,71,246), ਮਰਦ ਵੋਟਰ (1,11,92,959), ਔਰਤ ਵੋਟਰ (1,00,77,543), ਟਰਾਂਸਜੈਂਡਰ ਵੋਟਰ (744), ਅਪਾਹਜ ਵਿਅਕਤੀ (1,57,257), ਓਵਰਸੀਜ਼ ਵੋਟਰ (1597) ਅਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ (24,433) ਵਰਗੇ ਮੁੱਖ ਅੰਕੜਿਆਂ ਨੂੰ ਉਜਾਗਰ ਕੀਤਾ। ਇਸਦੇ ਨਾਲ ਹੀ ਉਨ੍ਹਾਂ ਅਪਾਹਜ ਵੋਟਰਾਂ ਅਤੇ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਘਰ ਤੋਂ ਵੋਟ ਪਾਉਣ ਦੀ ਚੋਣ ਕਰਨ ਦੇ ਅਧਿਕਾਰ ਬਾਰੇ ਦੱਸਿਆ।

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਉਪਲਬਧਤਾ ਬਾਰੇ, ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿਚ 150 ਫ਼ੀਸਦੀ ਈਵੀਐਮ ਦੀ ਉਪਲਬਧਤਾ ਹੈ, ਜੋ ਲੋੜ ਤੋਂ 50 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ, ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਜ਼ਰੂਰੀ ਸਹੂਲਤਾਂ ਜਿਵੇਂ ਕਿ ਰੈਂਪ, ਪਾਣੀ ਦੀ ਸਪਲਾਈ, ਉਚਿਤ ਰੋਸ਼ਨੀ ਦੇ ਪ੍ਰਬੰਧ ਅਤੇ ਪਖਾਨੇ ਆਦਿ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੇ ਪਤੇ ਤੋਂ 2 ਕਿਲੋਮੀਟਰ ਦੇ ਅੰਦਰ ਸੁਵਿਧਾਜਨਕ ਤੌਰ 'ਤੇ ਸਥਿਤ ਹੋਣਗੇ।

ਮੁੱਖ ਚੋਣ ਅਧਿਕਾਰੀ ਨੇ ਚੋਣ ਪ੍ਰਕਿਰਿਆ ਦੀਆਂ ਵੱਖ-ਵੱਖ ਗੱਲਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦੀ ਯੋਗਤਾ, ਅਯੋਗਤਾ ਦੇ ਉਪਬੰਧ (ਸੰਵਿਧਾਨਕ ਅਤੇ ਵਿਧਾਨਕ), ਨਾਮਜ਼ਦਗੀ ਪ੍ਰਕਿਰਿਆਵਾਂ, ਨਾਮਜ਼ਦਗੀਆਂ ਨੂੰ ਰੱਦ ਕਰਨ ਦੇ ਆਧਾਰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੇ ਨਿਯਮਾਂ ਦੇ ਨਾਲ-ਨਾਲ ਚੋਣ ਨਿਸ਼ਾਨ ਅਲਾਟਮੈਂਟ ਨਿਯਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ।

ਇਸ ਦੌਰਾਨ ਸਿਬਿਨ ਸੀ ਨੇ ਆਦਰਸ਼ ਚੋਣ ਜ਼ਾਬਤੇ ਦੇ ਮੁੱਖ ਉਪਬੰਧਾਂ ਦੀ ਰੂਪਰੇਖਾ ਬਾਰੇ ਵੀ ਦੱਸਿਆ। ਉਨ੍ਹਾਂ ਅਪੀਲ ਕੀਤੀ ਕਿ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤ ਭਰੇ ਭਾਸ਼ਣ, ਧਾਰਮਿਕ ਜਾਂ ਜਾਤੀ ਅਧਾਰਤ ਵੋਟ ਮੰਗਣ, ਵਿਰੋਧੀਆਂ 'ਤੇ ਨਿੱਜੀ ਹਮਲਿਆਂ ਜਾਂ ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਆਲੋਚਨਾ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਮੀਟਿੰਗਾਂ ਅਤੇ ਹੋਰ ਸਮਾਗਮਾਂ ਲਈ ਜ਼ਿਲ੍ਹਾ ਅਧਿਕਾਰੀਆਂ ਤੋਂ ਅਗਾਊਂ ਇਜਾਜ਼ਤ ਲੈਣ ਬਾਰੇ ਵੀ ਕਿਹਾ।

ਮੀਟਿੰਗ ਮੌਕੇ ਸੁਵਿਧਾ ਪੋਰਟਲ ਅਤੇ ਨਾਮਜ਼ਦਗੀ ਪ੍ਰਕਿਰਿਆ ਨੂੰ ਸਰਲ ਬਣਾਉਣ ਅਤੇ ਰਾਜਨੀਤਿਕ ਪਾਰਟੀਆਂ ਲਈ ਵੱਖ-ਵੱਖ ਇਜਾਜ਼ਤਾਂ ਪ੍ਰਾਪਤ ਕਰਨ ਵਿੱਚ ਇਸਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ । ਸੁਵਿਧਾ ਪੋਰਟਲ ਰਾਹੀਂ ਉਮੀਦਵਾਰ ਆਨਲਾਈਨ ਨਾਮਜ਼ਦਗੀਆਂ ਅਤੇ ਹਲਫੀਆ ਬਿਆਨ ਦਾਖਲ ਕਰ ਸਕਦੇ ਹਨ, ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਰਿਟਰਨਿੰਗ ਅਫਸਰਾਂ ਨਾਲ ਮੀਟਿੰਗਾਂ ਦਾ ਸਮਾਂ ਤੈਅ ਕਰ ਸਕਦੇ ਹਨ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾ ਸਕਦੇ ਹਨ।

ਟਾਪ ਹੈਡਲਾਈਨ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget