ਹਿੱਤ ਨੂੰ ਸੌਂਪੀ ਪਟਨਾ ਸਾਹਿਬ ਕਮੇਟੀ ਦੀ ਪ੍ਰਧਾਨਗੀ
ਏਬੀਪੀ ਸਾਂਝਾ | 14 Oct 2018 02:33 PM (IST)
ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਚੋਣ ਹੋਈ। ਇਸ ਅਹੁਦੇ ਲਈ ਅਵਤਾਰ ਸਿੰਘ ਹਿੱਤ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ਦੀ ਚਰਚਾ ਸੀ ਪਰ ਹਿੱਤ ਬਾਜ਼ੀ ਮਾਰ ਗਏ। ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਵੀ ਹਿੱਤ ਦੇ ਹੱਕ ਵਿੱਚ ਸਨ। ਇਹ ਵੀ ਚਰਚਾ ਹੈ ਕਿ ਹਿੱਤ ਨੂੰ ਪਹਿਲਾਂ ਹੀ ਭਰੋਸਾ ਦੇ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਸੇਵਾ ਸੌਂਪੀ ਜਾਵੇਗੀ। ਇਸ ਲਈ ਚੋਣ ਮਹਿਜ਼ ਰਸਮੀ ਕਾਰਵਾਈ ਹੀ ਸੀ। ਯਾਦ ਰਹੇ ਅਵਤਾਰ ਸਿੰਘ ਹਿੱਤ 1975 ਤੋਂ ਲਗਾਤਾਰ ਦਿੱਲੀ ਕਮੇਟੀ ਦੇ ਮੈਂਬਰ ਰਹੇ ਹਨ। ਉਨ੍ਹਾਂ ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਵੀ ਕੀਤੀ ਹੈ। ਇਸ ਤੋਂ ਪਹਿਲਾਂ ਪਟਨਾ ਸਾਹਿਬ ਦੀ ਪ੍ਰਧਾਨਗੀ ਦਾ ਅਹੁਦਾ ਅਵਤਾਰ ਸਿੰਘ ਮੱਕੜ ਸਾਬਕਾ ਕੋਲ ਸੀ।