PSEB Class 5th Result: ਪੰਜਵੀਂ ਜਮਾਤ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
ਇਸ ਵਾਰ PSEB 5ਵੀਂ ਦੀ ਪ੍ਰੀਖਿਆ ਵਿੱਚ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 99.74 ਰਹੀ। ਜਦੋਂ ਕਿ ਲੜਕਿਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 99.65 ਰਹੀ। ਕੁੜੀਆਂ ਕੁਝ ਫਰਕ ਨਾਲ ਮੁੰਡਿਆਂ ਤੋਂ ਅੱਗੇ ਰਹੀਆਂ
PSEB Class 5th Result 2023: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।
ਮਾਨਸਾ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ
ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਉਹ ਨਿੱਜੀ ਤੌਰ ਤੇ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡ ਰੱਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਸਖਤ ਮਿਹਨਤ ਅਤੇ ਘਾਲਣਾ ਨਾਲ ਇਨ੍ਹਾਂ ਬੱਚਿਆਂ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ
ਕਿਵੇਂ ਰਹੇ ਨੇ ਨਤੀਜੇ
ਇਸ ਵਾਰ PSEB 5ਵੀਂ ਦੀ ਪ੍ਰੀਖਿਆ ਵਿੱਚ ਲੜਕੀਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 99.74 ਰਹੀ। ਜਦੋਂ ਕਿ ਲੜਕਿਆਂ ਦੀ ਕੁੱਲ ਪਾਸ ਪ੍ਰਤੀਸ਼ਤਤਾ 99.65 ਰਹੀ। ਕੁੜੀਆਂ ਕੁਝ ਫਰਕ ਨਾਲ ਮੁੰਡਿਆਂ ਤੋਂ ਅੱਗੇ ਰਹੀਆਂ। ਟਰਾਂਸਜੈਂਡਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 100 ਸੀ। ਇਸ ਸਾਲ ਪੰਜਾਬ ਬੋਰਡ 5ਵੀਂ ਦੀ ਪ੍ਰੀਖਿਆ 27 ਫਰਵਰੀ ਤੋਂ 3 ਮਾਰਚ ਤੱਕ ਲਈ ਗਈ ਸੀ।
ਇਸ ਸਾਲ ਕੁੱਲ 2,93,847 ਵਿਦਿਆਰਥੀਆਂ ਨੇ PSEB 5ਵੀਂ ਦੀ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਵਿੱਚੋਂ ਕੁੱਲ 2,92,947 ਪ੍ਰੀਖਿਆਰਥੀ ਪਾਸ ਹੋਏ। ਇਸ ਸਾਲ ਕੁੱਲ ਪਾਸ ਪ੍ਰਤੀਸ਼ਤਤਾ 99.69% ਰਹੀ। ਪਿਛਲੇ ਸਾਲ ਕੁੱਲ ਪਾਸ ਪ੍ਰਤੀਸ਼ਤਤਾ 99.62% ਸੀ।
ਇਹ ਵੀ ਪੜ੍ਹੋ: Punjab News: ਮਾਨਸਾ ਵਾਲਿਆਂ ਲਈ ਖ਼ੁਸ਼ਖ਼ਬਰੀ !"ਮਾਨਸਾ ਕ੍ਰਿਸ਼ੀ ਸੇਵਕ" ਐਪ ਲਾਂਚ, ਜਾਣੋ ਕੀ ਮਿਲਗਾ ਫ਼ਾਇਦਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।