ਪੜਚੋਲ ਕਰੋ

ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ

ਕਾਂਗਰਸ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਭਾਰਤ ਸਰਕਾਰ ਦੇ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ, ਸਕੱਤਰ ਆਯੂਸ਼ ਮੰਤਰਾਲਾ ਭਾਰਤ ਸਰਕਾਰ ਰਾਜੇਸ਼ ਕੋਟੇਚਾ ਅਤੇ ਵੱਖ-ਵੱਖ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ।

Punjab News: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ ਅਜੌਏ ਸ਼ਰਮਾ, ਵਧੀਕ ਸਕੱਤਰ ਅਤੇ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਵਾਈਸ ਚਾਂਸਰਲਰ ਰਾਹੁਲ ਗੁਪਤਾ, ਰਾਜ ਦੇ ਆਯੂਰਵੈਦਿਕ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਆਯੂਰਵੈਦਿਕ ਮਾਹਿਰਾਂ ਨੇ ਵੀ ਭਾਗ ਲਿਆ। ਇਸ ਮੌਕੇ ਆਯੂਰਵੇਦ ਸਬੰਧੀ ਇੱਕ ਵਿਸ਼ਾਲ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਕਾਂਗਰਸ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਭਾਰਤ ਸਰਕਾਰ ਦੇ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ, ਸਕੱਤਰ ਆਯੂਸ਼ ਮੰਤਰਾਲਾ ਭਾਰਤ ਸਰਕਾਰ ਰਾਜੇਸ਼ ਕੋਟੇਚਾ ਅਤੇ ਵੱਖ-ਵੱਖ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ।

ਇਸ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਜੋਕੇ ਵਿਸ਼ਵ ਵਿੱਚ ਸਿਹਤ ਪ੍ਰਤਿ ਜਾਗਰੂਕਤਾ ਵਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਸਵਸਥ ਰੱਖਣ ਲਈ ਯਤਨਸ਼ੀਲ ਹਨ। ਨਿਰੋਈ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਆਯੂਰਵੇਦ ਇੱਕ ਬਹੁਤ ਹੀ ਮਹੱਤਵਪੂਰਣ ਵਿਧੀ ਹੈ। ਅੱਜ ਪੂਰੀ ਦੁਨੀਆ ਆਯੂਰਵੇਦ ਨੂੰ ਅਪਣਾਕੇ ਸਿਹਤਮੰਦ ਹੋ ਰਹੀ ਹੈ। ਆਯੂਰਵੈਦਿਕ ਦਵਾਈਆਂ ਸਾਨੂੰ ਕੁਦਰਤੀ ਜੜ੍ਹੀ ਬੂਟੀਆਂ ਤੋਂ ਪ੍ਰਾਪਤ ਹੁੰਦੀਆਂ ਅਤੇ ਇਨ੍ਹਾਂ ਦਾ ਸਰੀਰ ‘ਤੇ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਹ ਪ੍ਰਣਾਲੀ ਹਾਲਾਂਕਿ ਆਪਣਾ ਪ੍ਰਭਾਵ ਹੌਲੀ ਦਿਖਾਉਂਦੀ ਹੈ ਪਰ ਇਹ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਦੀ ਹੈ ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਇਸ ਪ੍ਰਾਚੀਨ ਵਿਧੀ ਤੇ ਭਰੋਸਾ ਕਰਨ ਅਤੇ ਇਸਨੂੰ ਆਪਣੇ ਜੀਵਨ ਵਿੱਚ ਅਪਨਾਉਣ ਤਾਂ ਜੋ ਅਸੀਂ ਭਾਰਤ ਨੂੰ ਰੋਗ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕਰ ਸਕੀਏ। ਉਹਨਾਂ ਦੱਸਿਆ ਕਿ ਪਹਿਲਾਂ ਦੇ ਰਿਸ਼ੀ, ਮੁਨੀ, ਸੰਤ, ਮਹਾਤਮਾ ਜੰਗਲਾਂ ਵਿੱਚ ਰਹਿ ਕੇ ਆਯੂਰਵੈਦਿਕ ਜੜ੍ਹੀ ਬੂਟੀਆਂ ਦਾ ਹੀ ਸੇਵਨ ਕਰਦੇ ਸਨ ਅਤੇ ਉਹਨਾਂ ਦੀ ਉਮਰ 100 ਸਾਲਾਂ ਤੋਂ ਵੀ ਵੱਧ ਹੁੰਦੀ ਸੀ।

ਆਯੂਰਵੇਦ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਓਹਨਾਂ ਕਿਹਾ ਕਿ ਜਿੱਥੇ ਐਲੋਪੈਥੀ ਕੇਵਲ ਬਿਮਾਰੀ ਦੇ ਲੱਛਣਾਂ ਅਨੁਸਾਰ ਇਲਾਜ ਦੀ ਵਿਧੀ ਹੈ ਉੱਥੇ ਹੀ ਆਯੂਰਵੇਦ ਸਿਹਤ ਨੂੰ ਦਰੁਸਤ ਕਰਨ ਦੀ ਇੱਕ ਸੰਪੂਰਣ ਤਕਨੀਕ ਹੈ। ਆਯੂਰਵੇਦ ਨਾਲ ਨਾ ਕੇਵਲ ਰੋਗ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਸਗੋਂ ਰੋਗੀ ਹੋਣ ਤੋਂ ਵੀ ਬਚਿਆ ਜਾ ਸਕਦਾ ਹੈ। ਆਪਣੇ ਆਪ ਨੂੰ ਨਿਰੋਗੀ ਰੱਖਣ ਵਿੱਚ ਆਯੂਰਵੇਦ ਜਿਹੀ ਕੋਈ ਹੋਰ ਵਿਧੀ ਨਹੀਂ ਹੈ।  

ਇਸ ਮੌਕੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਸਥਾਪਿਤ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਆਯੂਰਵੇਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ।

ਇਸ ਕਾਂਗਰਸ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਚੇਅਰਮੈਨ ਆਯੂਰਵੈਦ ਰਾਕੇਸ਼ ਸ਼ਰਮਾ, ਰਜਿਸਟਰਾਰ ਸੰਜੀਵ ਗੋਇਲ, ਆਯੂਰਵੈਦਿਕ ਮਾਹਿਰ ਅਨਿਲ ਭਾਰਦਵਾਜ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget