ਪੜਚੋਲ ਕਰੋ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ : ਸੰਧਵਾਂ

 Punjab News :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸ

 Punjab News :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ। ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।

ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।

ਇਸ ਮੌਕੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀ.ਏ.ਯੂ. ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget