ਪੜਚੋਲ ਕਰੋ
Advertisement
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ : ਕੁਲਤਾਰ ਸੰਧਵਾਂ
Punjab News : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ
Punjab News : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ ਗਿਆ ਹੈ ਅਤੇ ਹੁਣ ਇੱਥੇ ਹਰ ਸਾਲ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੰਦਿਆਂ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਦੀ ਬੰਦ ਕੀਤੀ ਗਈ ਪੜ੍ਹਾਈ ਨੂੰ ਮੁੜ ਸ਼ੁਰੂ ਕਰਵਾਉਣ ਲਈ ਪਿਛਲੇ ਮਹੀਨਿਆਂ ਦੌਰਾਨ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ।
ਉਨ੍ਹਾਂ ਕਿਹਾ ਕਿ ਕਾਲਜ ਵਿਖੇ ਹੁਣ ਇਸ ਕੋਰਸ ਦੀ ਪੜ੍ਹਾਈ ਮੁੜ ਸ਼ੁਰੂ ਕਰਵਾਉਣ ਲਈ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਰਾਖਵੀਆਂ 60 ਸੀਟਾਂ ‘ਤੇ ਦਾਖਲੇ ਕੀਤੇ ਜਾਣਗੇ।
ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਸੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਸੰਧਵਾਂ ਨੇ ਕਿਹਾ ਕਿ ਇਸ ਕੋਰਸ ਦੇ ਸ਼ੁਰੂ ਹੋਣ ਨਾਲ ਬੜੇ ਦੂਰਦਰਸ਼ੀ ਨਤੀਜੇ ਹਾਸਲ ਹੋਣਗੇ, ਜਿਸ ਤਹਿਤ ਜਿੱਥੇ ਇਸ ਇਲਾਕੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਨੌਜਵਾਨਾਂ ਨੂੰ ਖੇਤੀਬਾੜੀ ਵਿਗਿਆਨਕ ਢੰਗ ਨਾਲ ਕਰਨ ਦੀ ਸੋਝੀ ਆਵੇਗੀ, ਉੱਥੇ ਨਾਲ ਹੀ ਕਿਸਾਨਾਂ ਨੂੰ ਵੀ ਅਸਿੱਧੇ ਤੌਰ ਤੇ ਲਾਭ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement