Amritpal Singh Arrest Operation : ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
Amritpal Singh Arrest Operation : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੱਜ ਬਾਬਾ ਬਕਾਲਾ ਵਿਖੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਸਾਰਿਆਂ ਨੂੰ 4 ਦਿਨ ਦੇ

ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅਜਨਾਲਾ ਐਫਆਈਆਰ ਸਬੰਧੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ''ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਪਰ ਉਸ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਲਾ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਤੇ ਇਹ ਸਾਰੇ ਨਾਜਾਇਜ਼ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















