Amritpal Singh Arrest Operation : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੱਜ ਬਾਬਾ ਬਕਾਲਾ ਵਿਖੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਸਾਰਿਆਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਹ ਸਾਰੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਤੋਂ ਫੜੇ ਗਏ ਸਨ।
ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ। ਹੈ। ਇਨ੍ਹਾਂ ਵਿਚੋਂ 4 ਸਾਥੀਆਂ ਨੂੰ ਅਸਾਨ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਵੀ ਸ਼ਾਮਿਲ ਹੈ।
ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰ ਰਹੀ ਹੈ। ਇਸ ਸੂਬਾ ਪੱਧਰੀ ਕਾਰਵਾਈ ਦੌਰਾਨ ਹੁਣ ਤੱਕ 9 ਹਥਿਆਰ, ਜਿਨ੍ਹਾਂ ਵਿੱਚ ਇੱਕ 315 ਬੋਰ ਦੀ ਰਾਈਫਲ, 12 ਬੋਰ ਦੀਆਂ ਸੱਤ ਰਾਈਫਲਾਂ, ਇੱਕ ਰਿਵਾਲਵਰ ਅਤੇ ਵੱਖ-ਵੱਖ ਕੈਲੀਬਰ ਦੇ 373 ਜਿੰਦਾ ਕਾਰਤੂਸ ਸ਼ਾਮਲ ਹਨ।
ਐਸਐਸਪੀ ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅਜਨਾਲਾ ਐਫਆਈਆਰ ਸਬੰਧੀ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ''ਅੰਮ੍ਰਿਤਪਾਲ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਪਰ ਉਸ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਸਲਾ ਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਤੇ ਇਹ ਸਾਰੇ ਨਾਜਾਇਜ਼ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।