ਟਿਕਟ ਮਿਲਣ ਮਗਰੋਂ ਡਿੰਪਾ ਦਾ ਰੋਡ ਸ਼ੋਅ, ਗੁਰਦੁਆਰੇ ਪਹੁੰਚ ਲਿਆ ਅਸ਼ੀਰਵਾਦ
ਏਬੀਪੀ ਸਾਂਝਾ | 07 Apr 2019 02:36 PM (IST)
ਟਿਕਟ ਮਿਲਣ ਮਗਰੋਂ ਜਸਬੀਰ ਸਿੰਘ ਡਿੰਪਾ ਨੇ ਆਪਣੇ ਹਲਕੇ 'ਚ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਜੱਦੀ ਹਲਕਾ ਬਾਬਾ ਬਕਾਲਾ ਵਿੱਚ ਰੋਡ ਸ਼ੋਅ ਕੱਢਿਆ ਤੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ।
ਅੰਮ੍ਰਿਤਸਰ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਮਿਲਣ ਮਗਰੋਂ ਜਸਬੀਰ ਸਿੰਘ ਡਿੰਪਾ ਨੇ ਆਪਣੇ ਹਲਕੇ 'ਚ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਜੱਦੀ ਹਲਕਾ ਬਾਬਾ ਬਕਾਲਾ ਵਿੱਚ ਰੋਡ ਸ਼ੋਅ ਕੱਢਿਆ ਤੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ। ਇਸ ਦੌਰਾਨ ਜਸਬੀਰ ਸਿੰਘ ਡਿੰਪਾ ਨੇ ਮੋਦੀ ਸਰਕਾਰ 'ਤੇ ਰੱਜ ਕੇ ਭੜਾਸ ਕੱਢੀ ਤੇ ਪੰਜਾਬ ਦੀ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਦੇ ਗੁਣਗਾਨ ਕੀਤੇ। ਭਾਵੇਂ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਸੀਟ 'ਤੇ ਕਾਂਗਰਸ ਕਦੇ ਸਫਲਤਾ ਹਾਸਲ ਨਹੀਂ ਕਰ ਸਕੀ ਪਰ ਹੁਣ ਜਸਬੀਰ ਡਿੰਪਾ ਦਾਅਵਾ ਕਰ ਰਹੇ ਹਨ ਕਿ ਉਹ ਡੇਢ ਲੱਖ ਵੋਟਾਂ ਦੇ ਫਰਕ ਨਾਲ ਇਹ ਸੀਟ ਤੋਂ ਜਿੱਤ ਹਾਸਲ ਕਰਨਗੇ। ਡਿੰਪਾ ਨੇ ਕਰਤਾਰਪੁਰ ਲਾਂਘੇ ਦੇ ਮੁੱਦੇ 'ਤੇ ਵੀ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਸਾਫ ਨਹੀਂ। ਡਿੰਪਾ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਜਿਨ੍ਹਾਂ ਨੇ ਵੀ ਕਾਂਗਰਸ ਪਾਰਟੀ ਦੀ ਟਿਕਟ ਲਈ ਅਪਲਾਈ ਕੀਤਾ ਸੀ, ਉਹ ਸਾਰੇ ਉਨ੍ਹਾਂ ਨੂੰ ਸਮਰਥਨ ਦੇ ਰਹੇ ਹਨ।