ਮੋਹਾਲੀ : ਮੋਹਾਲੀ ਵਿਖੇ ਸਿੱਖ ਇਤਿਹਾਸ ਨਾਲ ਸਬੰਧਤ ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ, ਚੱਪੜਚਿੜੀ ਨੂੰ ਵੀ ਆਜ਼ਾਦੀ ਦੇ ਅੰਮ੍ਰਿਤ ਉਤਸਵ ਮੌਕੇ ਤਿਰੰਗੇ ਵਿੱਚ ਰੰਗਿਆ ਗਿਆ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ਦੀ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਿੱਖਾਂ ਦੀ ਆਸਥਾ ਨਾਲ ਵਾਰ-ਵਾਰ ਖਿਲਵਾੜ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਦਰਅਸਲ 'ਚ ਆਜ਼ਾਦੀ ਦੇ ਅੰਮ੍ਰਿਤ ਉਤਸਵ ਮੌਕੇ ਦੇਸ਼ ਦੀਆਂ ਸਾਰੀਆਂ ਇਤਿਹਾਸਕ ਇਮਾਰਤਾਂ 'ਤੇ ਤਿਰੰਗਾ ਲਹਿਰਾਇਆ ਗਿਆ ਜਾਂ ਫਿਰ ਲਾਈਟਾਂ ਰਾਹੀਂ ਤਿਰੰਗੇ 'ਚ ਬਦਲਿਆ ਗਿਆ ਹੈ। ਇਸੇ ਲੜੀ ਤਹਿਤ ਮੋਹਾਲੀ ਵਿਖੇ ਬਣੀ ਚੱਪੜਚਿੜੀ , ਮੀਨਾਰ-ਏ-ਫਤਿਹ ਨੂੰ ਵੀ ਤਿਰੰਗੇ ਦੇ ਰੰਗ ਵਿਚ ਰੰਗਿਆ ਗਿਆ। ਮੀਨਾਰ-ਏ-ਫਤਿਹ ਸਰਹਿੰਦ ਵਿਖੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ ਜਿੱਤ ਦੀ ਯਾਦ ਵਿਚ ਬਣਾਈ ਗਈ ਇਕ ਯਾਦਗਾਰ ਹੈ।
ਸ਼੍ਰੋਮਣੀ ਕਮੇਟੀ ਨੇ ਇਸ ਨੂੰ ਤਿਰੰਗੇ ਵਿੱਚ ਰੰਗੇ ਜਾਣ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਹ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਦੀ ਸਰਹਿੰਦ ਵਿਖੇ ਹੋਈ ਜਿੱਤ ਅਤੇ ਚੱਪੜਚਿੜੀ ਦੀ ਇਤਿਹਾਸਕ ਲੜਾਈ ਦੀ ਯਾਦ ਵਿੱਚ ਬਣਾਈ ਗਈ ਹੈ। ਹਾਲਾਂਕਿ ਦੂਜੇ ਪਾਸੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਲਈ ਸ਼੍ਰੋਮਣੀ ਕਮੇਟੀ ਤੋਂ ਮੁਆਫ਼ੀ ਮੰਗ ਲਈ ਹੈ।
ਸਰਕਾਰ ਨੂੰ ਸਿੱਖ ਮਾਨਤਾਵਾਂ ਦਾ ਸਤਿਕਾਰ ਕਰਨ ਦੀ ਸਲਾਹ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਅਜਿਹੀ ਹਰਕਤ ਕਰਕੇ ਚੰਗਾ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਦੇਸ਼ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੀ ਹੈ ਪਰ ਧਾਰਮਿਕ ਆਸਥਾ ਦੀ ਮਾਨਤਾਵਾਂ ਇਸ ਤੋਂ ਵੱਖਰੀ ਹੈ। ਉਹਨਾਂ ਨੂੰ ਮਿਲਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਵੱਲੋਂ ਵਾਰ-ਵਾਰ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਗੁਰਦੁਆਰਿਆਂ ਵਿੱਚ ਕੇਸਰੀ ਝੰਡਾ ਹੀ ਝੂਲ ਸਕਦਾ ਹੈ ਅਤੇ ਤਿਰੰਗਾ ਨਾ ਲਹਿਰਾਇਆ ਜਾਵੇ।