ਜਲੰਧਰ: ਬਾਬਾ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਕਰੋਨਾ ਰਿਪੋਰਟ ਆਈ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਵੈਂਟੀਲੇਟਰ 'ਤੇ ਰੱਖਿਆ ਹੋਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।

ਬਾਬਾ ਦਇਆ ਸਿੰਘ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਿੱਚ ਰਹਿਣ ਵਾਲੇ ਸਾਰੇ ਸੇਵਾਦਾਰਾਂ ਦੇ ਸਿਹਤ ਵਿਭਾਗ ਵੱਲੋਂ ਟੈਸਟ ਕੀਤੇ ਜਾ ਰਹੇ ਹਨ। ਹਫਤੇ ਤੋਂ ਬਾਬਾ ਦਇਆ ਸਿੰਘ ਇਕਾਂਤਵਾਸ ਵਿੱਚ ਸਨ। ਬੀਤੇ ਦਿਨ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।