ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੇ ਨਾਲ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਵੀ ਅੱਜ ਮਨਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸਵੇਰੇ 2 ਵਜੇ ਤੋਂ 5 ਵਜੇ ਤੱਕ ਸੰਗਤ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਉਪਰੰਤ ਸਵੇਰੇ 5 ਵਜੇ ਤੋਂ 8 ਵਜੇ ਤੱਕ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ ਗਿਆ। 8.30 ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਦੁਪਹਿਰ 12 ਵਜੇ ਤੋਂ 2 ਵਜੇ ਤੀਕ ਕਵੀ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਪੰਥ-ਪ੍ਰਸਿੱਧ ਕਵੀ ਆਪਣੀਆਂ ਕਵਿਤਾਵਾਂ ਰਾਹੀਂ ਬਾਬਾ ਜੀ ਦੇ ਜੀਵਨ 'ਤੇ ਰੌਸ਼ਨੀ ਪਾਉਣਗੇ।

ਪਰ ਅਸਲੀਅਤ ਦੇਖੀਏ ਤਾਂ ਸੰਗਤ ਅੱਜ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੂਰੇ ਜਾਹੋ-ਜਲਾਲ ਨਾਲ ਮਨਾ ਰਹੀ ਹੈ। ਅੱਜ ਦੇ ਮੌਕੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਆਉਣਾ ਸੱਚਮੁੱਚ ਨਾਨਕਸ਼ਾਹੀ ਕੈਲੰਡਰ ਦਾ ਝਮੇਲਾ ਕਿਹਾ ਜਾ ਸਕਦਾ ਹੈ।