ਪੜਚੋਲ ਕਰੋ

Baba Khedi Wala: ਬਾਬਾ ਖੇੜੀਵਾਲੇ ਦਾ ਸਹੁਰਿਆ ਨਾਲ ਪਿਆ ਪੰਗਾ! ਖੂਨੀ ਝੜਪ, ਗੋਲੀਆਂ ਚੱਲੀਆਂ

ਅਕਸਰ ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ (ਮਾਲੇਰਕੋਟਲਾ) ਦਾ ਹੁਣ ਫਤਿਹਗੜ੍ਹ ਸਾਹਿਬ ਵਿੱਚ ਰਹਿੰਦੇ ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਹੋ ਗਿਆ ਹੈ। ਦੋਵਾਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਹੈ।

Baba Gurvinder Singh Dispute: ਅਕਸਰ ਵਿਵਾਦਾਂ ਵਿੱਚ ਘਿਰੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ (ਮਾਲੇਰਕੋਟਲਾ) ਦਾ ਹੁਣ ਫਤਿਹਗੜ੍ਹ ਸਾਹਿਬ ਵਿੱਚ ਰਹਿੰਦੇ ਆਪਣੇ ਸਹੁਰੇ ਪਰਿਵਾਰ ਨਾਲ ਝਗੜਾ ਹੋ ਗਿਆ ਹੈ। ਦੋਵਾਂ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਹੈ। ਗੱਲ ਇੰਨੀ ਵਧ ਗਈ ਕਿ ਫਾਇਰਿੰਗ ਤੇ ਵਾਹਨਾਂ ਦੀ ਭੰਨਤੋੜ ਤੱਕ ਹੋਈ ਹੈ। 

ਦੋਵਾਂ ਧਿਰਾਂ ਦੇ ਅੱਧੀ ਦਰਜਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੋਵੇਂ ਧਿਰਾਂ ਇੱਕ-ਦੂਜੇ 'ਤੇ ਗੋਲੀ ਚਲਾਉਣ ਦਾ ਦੋਸ਼ ਲਾ ਰਹੀਆਂ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਹਮਲੇ ਵਿੱਚ ਬਾਬਾ ਗੁਰਵਿੰਦਰ ਸਿੰਘ ਖੇੜੀਵਾਲਾ ਤੋਂ ਇਲਾਵਾ ਪ੍ਰਭਦੀਪ ਸਿੰਘ, ਬਾਬੇ ਦੀ ਸੱਸ ਗੁਰਜੀਤ ਕੌਰ ਤੇ ਰਮਨਜੋਤ ਸਿੰਘ ਜ਼ਖ਼ਮੀ ਹੋਏ ਹਨ।

ਫਤਹਿਗੜ੍ਹ ਸਾਹਿਬ ਦੀ ਕਿਸਾਨ ਆਗੂ ਤੇ ਬਾਬਾ ਗੁਰਵਿੰਦਰ ਸਿੰਘ ਦੀ ਸੱਸ ਗੁਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ ਇੱਕ ਸਾਲ ਪਹਿਲਾਂ ਖੇੜੀ ਵਾਲੇ ਬਾਬਾ ਗੁਰਵਿੰਦਰ ਸਿੰਘ ਨਾਲ ਹੋਇਆ ਸੀ ਪਰ ਉਦੋਂ ਤੋਂ ਹੀ ਦਾਜ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਧੀ ਨੂੰ ਬਹੁਤ ਤੰਗ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਲੜਕੀ ਪੜ੍ਹਾਈ ਕਰਨੀ ਚਾਹੁੰਦੀ ਸੀ ਪਰ ਗੁਰਵਿੰਦਰ ਸਿੰਘ ਉਸ ਨੂੰ ਰੋਕਦਾ ਸੀ। ਇਸ ਲਈ ਉਨ੍ਹਾਂ ਦੀ ਲੜਕੀ ਆਪਣੇ ਪੇਕੇ ਘਰ ਆਈ ਹੋਈ ਸੀ।

ਇਸ ਦੌਰਾਨ ਗੁਰਵਿੰਦਰ ਸਿੰਘ ਕੁਝ ਵਿਅਕਤੀਆਂ ਨਾਲ ਫਤਿਹਗੜ੍ਹ ਸਾਹਿਬ ਸਥਿਤ ਉਨ੍ਹਾਂ ਦੇ ਘਰ ਆਇਆ। ਗੁਰਜੀਤ ਕੌਰ ਨੇ ਦੋਸ਼ ਲਾਇਆ ਕਿ ਜਵਾਈ ਨੇ ਉਸ 'ਤੇ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਉਸ ਦੇ ਪੱਟ ਵਿੱਚ ਲੱਗੀ। ਉਸ ਨੇ ਦੱਸਿਆ ਕਿ ਉਹ ਪਹਿਲਾਂ ਵੀ ਇੱਕ ਵਾਰ ਉਸ 'ਤੇ ਹਮਲਾ ਕਰ ਚੁੱਕਾ ਹੈ। ਉਸ ਨੂੰ ਗੋਲਡੀ ਬਰਾੜ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਤੇ ਉਸ ਦੇ ਜਵਾਈ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਉਧਰ, ਸਿਵਲ ਹਸਪਤਾਲ ਵਿੱਚ ਦਾਖ਼ਲ ਬਾਬਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਬਿਮਾਰ ਹੈ। ਉਹ ਆਪਣੀ ਪਤਨੀ ਨੂੰ ਲੈਣ ਆਪਣੇ ਸਹੁਰੇ ਘਰ ਆਇਆ ਸੀ। ਉਨ੍ਹਾਂ 'ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਸਿਵਲ ਹਸਪਤਾਲ ਦੇ ਬਾਹਰ ਹਮਲਾ ਹੋਇਆ। ਉਸ ਦੀ ਬਾਂਹ ਤੇ ਲੱਤ 'ਤੇ ਫਰੈਕਚਰ ਹੈ। 

ਬਾਬੇ ਨੇ ਦੋਸ਼ ਲਾਇਆ ਕਿ ਉਸ ਦੀ ਪਤਨੀ ਨੂੰ ਅਗਵਾ ਕਰ ਲਿਆ ਗਿਆ ਹੈ। ਪਤਨੀ ਨੂੰ ਸਾਹਮਣੇ ਲਿਆਂਦਾ ਜਾਵੇ ਤਾਂ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਫਾਇਰਿੰਗ ਦੀ ਘਟਨਾ 'ਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਜਾਂਚ 'ਚ ਸਭ ਕੁਝ ਸਾਹਮਣੇ ਆ ਜਾਵੇਗਾ। ਉਸ ਨੇ ਕੋਈ ਗੋਲੀ ਨਹੀਂ ਚਲਾਈ।

ਫ਼ਤਹਿਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ਼ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖੇੜੀਵਾਲੇ ਤੇ ਗੁਰਜੀਤ ਕੌਰ ਦੀ ਆਪਸ ਵਿੱਚ ਲੜਾਈ ਹੋਈ ਸੀ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਜੀਤ ਕੌਰ ਨੂੰ ਗੋਲੀ ਲੱਗੀ ਹੈ ਤੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਗੋਲੀ ਕਿਸ ਨੇ ਚਲਾਈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget