Punjab News: ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਰਕਾਰੀ ਹਸਪਤਾਲ ਲਿਆਂਦਾ ਸੀ, ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ ਸੀ ਪੁਲਿਸ ਸੁਰੱਖਿਆ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਟਰਾਂਜ਼ਿਟ ਰਿਮਾਂਡ ਲਿਆ ਗਿਆ।


ਫਾਜ਼ਿਲਕਾ ਦੇ ਡੀਐਸਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਪੁਲਿਸ ਦੀ ਟੀਮ ਨੇ ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦੇ ਨੌਜਵਾਨ ਆਕਾਸ਼ ਗਿੱਲ ਨੂੰ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।



ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਤੇ ਬਾਬਾ ਦੇ ਕਤਲ ਵਿੱਚ ਸ਼ਾਮਲ ਸੀ। ਸਿੱਦੀਕੀ ਸ਼ਾਮਲ ਸ਼ੂਟਰਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।


ਜਿਸ ਤੋਂ ਬਾਅਦ ਉਸ ਨੂੰ ਪੁਲਿਸ ਸੁਰੱਖਿਆ 'ਚ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ ਉਸ ਨੂੰ ਗ੍ਰਿਫਤਾਰ ਕਿਉਂ ਕੀਤਾ ਗਿਆ ਸੀ



ਪੰਜਾਬ ਦੇ DGP ਗੌਰਵ ਯਾਦਵ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਰੇ ਟਵੀਟ ਕੀਤਾ ਹੈ ਉਨ੍ਹਾਂ ਦੱਸਿਆ ਕਿ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਮਹਾਰਾਸ਼ਟਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮੁੰਬਈ ਵਿੱਚ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਫਾਜ਼ਿਲਕਾ ਦੇ ਰਹਿਣ ਵਾਲੇ ਇੱਕ ਆਕਾਸ਼ ਗਿੱਲ ਨੂੰ ਗ੍ਰਿਫਤਾਰ ਕੀਤਾ ਹੈ।






ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਪੋਰਟ ਮੁਹੱਈਆ ਕਰਵਾ ਰਿਹਾ ਸੀ। ਦੋਸ਼ੀ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।