Baba Tek Singh: ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧ ਰਹੇ ਤਣਾਅ ਵਿਚਕਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਜੀ ਧਨੌਲਾ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਗੁਰੂ ਘਰਾਂ ਨੂੰ ਲੈਕੇ ਫੁਰਮਾਨ ਜਾਰੀ ਕੀਤਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਜਾਣ ਦੀ ਕੀਤੀ ਅਪੀਲ
ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖ਼ਾਲੀ ਹੋ ਚੁੱਕੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਜਾਣ ਦੀ ਅਪੀਲ ਕੀਤੀ ਹੈ।
ਸਰਹੱਦੀ ਖੇਤਰਾਂ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ
ਦੱਸ ਦਈਏ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਜੰਗ ਦੇ ਮਾਹੌਲ ਦੌਰਾਨ ਸਰਹੱਦੀ ਪਿੰਡਾਂ ਦੇ ਲੋਕ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾ ਰਹੇ ਹਨ, ਜਿਸ ਤੋਂ ਬਾਅਦ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਨੇ ਇਹ ਹੁਕਮ ਜਾਰੀ ਕੀਤੇ ਹਨ ਤੇ ਨਾਲ ਹੀ ਕਿਹਾ ਕਿ ਸਰਹੱਦੀ ਖੇਤਰਾਂ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ।
ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ
ਇਸ ਤੋਂ ਇਲਾਵਾ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ 'ਤੇ ਹਮਲੇ ਨਹੀਂ ਹੋਣੇ ਚਾਹੀਦੇ ਕਿਉਂਕਿ ਇਹ ਧਰਮ ਦਾ ਮਾਮਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।