ਪੜਚੋਲ ਕਰੋ

Happy Passian: ਬੱਬਰ ਖਾਲਸਾ ਦਾ ਕਰੀਬੀ ਹੈਪੀ ਪਾਸੀਆ ਆ ਰਿਹਾ ਭਾਰਤ! ਸੁਰੱਖਿਆ ਏਜੰਸੀਆਂ ਚੌਕਸ

Happy Passian Deport to India: ਪੰਜਾਬ ਤੇ ਚੰਡੀਗੜ੍ਹ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖਾਲਸਾ ਦੇ ਕਾਰਕੁੰਨ ਤੇ ਗੈਂਗਸਟਰ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੁਰੱਖਿਆ...

Happy Passian Deport to India: ਪੰਜਾਬ ਤੇ ਚੰਡੀਗੜ੍ਹ ਵਿੱਚ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖਾਲਸਾ ਦੇ ਕਾਰਕੁੰਨ ਤੇ ਗੈਂਗਸਟਰ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਇਸ ਨੂੰ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਪਾਸੀਆ ਨੂੰ ਅਮਰੀਕੀ ਏਜੰਸੀ ਐਫਬੀਆਈ ਨੇ 17 ਅਪ੍ਰੈਲ ਨੂੰ ਸੈਕਰਾਮੈਂਟੋ ਤੋਂ  ਹਿਰਾਸਤ ਵਿੱਚ ਲਿਆ ਸੀ।

ਐਫਬੀਆਈ ਨੇ ਗ੍ਰਿਫ਼ਤਾਰੀ ਦੀ ਫੋਟੋ ਵੀ ਜਾਰੀ ਕੀਤੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਭਾਰਤ ਵਿੱਚ ਹੋਏ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹੈ। ਪਾਸੀਆ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਇਆ ਸੀ ਤੇ ਆਪਣੀ ਪਛਾਣ ਲੁਕਾਉਣ ਲਈ ਬਰਨਰ ਫੋਨ ਦੀ ਵਰਤੋਂ ਕੀਤੀ ਸੀ। ਇਸ ਵਲੇ ਉਹ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਹਿਰਾਸਤ ਵਿੱਚ ਹੈ।

ਦੱਸ ਦਈਏ ਕਿ ਹੈਪੀ ਪਾਸੀਆ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦਾ ਕਰੀਬੀ ਮੰਨਿਆ ਜਾਂਦਾ ਹੈ। ਉਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਤੇ ਅੱਤਵਾਦੀ ਰਿੰਦਾ ਨਾਲ ਮਿਲ ਕੇ ਪੰਜਾਬ ਵਿੱਚ ਕਈ ਗ੍ਰਨੇਡ ਹਮਲੇ ਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਸੂਤਰਾਂ ਅਨੁਸਾਰ ਅਮਰੀਕਾ ਵਿੱਚ ਪਾਸੀਆ ਦੀ ਮੌਜੂਦਗੀ ਬਾਰੇ ਲੰਬੇ ਸਮੇਂ ਤੋਂ ਪਤਾ ਸੀ। ਸੁਰੱਖਿਆ ਏਜੰਸੀਆਂ ਉਸ 'ਤੇ ਨਜ਼ਰ ਰੱਖ ਰਹੀਆਂ ਸਨ।

ਰਾਸ਼ਟਰੀ ਜਾਂਚ ਏਜੰਸੀ (NIA) ਨੇ ਜਨਵਰੀ 2025 ਵਿੱਚ ਹੈਪੀ ਪਾਸੀਆ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸ ਨੂੰ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਘੋਸ਼ਿਤ ਕੀਤਾ ਗਿਆ ਸੀ। ਉਸ ਨੂੰ NIA ਦੀ ਵੈੱਬਸਾਈਟ 'ਤੇ ਉਸ ਦੀ ਫੋਟੋ ਦੇ ਨਾਲ 'ਵਾਂਟੇਡ' ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਹਾਸਲ ਜਾਣਕਾਰੀ ਮੁਤਾਬਕ FBI ਤੇ US ICE ਨੇ 17 ਅਪ੍ਰੈਲ, 2025 ਨੂੰ ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਹੈਪੀ ਪਾਸੀਆ ਨੂੰ ਗ੍ਰਿਫਤਾਰ ਕੀਤਾ ਸੀ।

ਹੈਪੀ ਪਾਸੀਆ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਉਸ ਦੇ ਅਮਰੀਕਾ-ਅਧਾਰਤ ਸਾਥੀਆਂ ਨਾਲ ਮਿਲ ਕੇ ਅਪਰਾਧਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਸੀ। ਬਾਅਦ ਵਿੱਚ ਹੈਪੀ ਪਾਸੀਆ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਇੱਕ ਮੁੱਖ ਸਾਥੀ ਬਣ ਗਿਆ ਜੋ ਪਾਕਿਸਤਾਨ-ਸਮਰਥਿਤ ISI ਦੀ ਸਿੱਧੀ ਅਗਵਾਈ ਹੇਠ ਕੰਮ ਕਰਦਾ ਸੀ। ਹੈਪੀ ਪਾਸੀਆ ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਮੁੱਖ ਹੈਂਡਲਰ ਸੀ ਤੇ 2023-2025 ਦੇ ਵਿਚਕਾਰ ਰਾਜ ਭਰ ਵਿੱਚ ਟਾਰਗੇਟ ਕਿਲਿੰਗ, ਪੁਲਿਸ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਤੇ ਜਬਰੀ ਵਸੂਲੀ ਵਿੱਚ ਮੁੱਖ ਭੂਮਿਕਾ ਨਿਭਾਈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget