ਚੰਡੀਗੜ੍ਹ: ਮਲੋਟ ਦੇ ਰਹਿਣ ਵਾਲੇ ਰਾਜਕੁਮਾਰ ਪੁੱਤਰ ਨਿਯਮਿਤ ਰਾਏ ਨਾਗਪਾਲ ਨੇ ਦਾਅਵਾ ਕੀਤਾ ਹੈ ਕਿ ਕੁਝ ਦਿਨ ਪਹਿਲਾਂ ਖਾਸਿਲਤਾਨ ਜ਼ਿੰਦਾਬਾਦ ਬੱਬਰ ਖਾਲਸਾ ਇੰਟਰਨੈਸ਼ਨਲ ਉਸਨੂੰ ਤੇ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਇਸ ਸਬੰਧੀ ਉਸਨੂੰ ਉਕਤ ਖਾਲਿਸਤਾਨੀਆਂ ਵੱਲੋਂ ਧਮਕੀਆਂ ਵਾਲੀ ਇੱਕ ਚਿੱਠੀ ਮਿਲੀ ਸੀ ਜਿਸ ਵਿੱਚ ਉਸ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ।

ਰਾਜ ਰੁਮਾਰ ਨੇ ਪੁਲਿਸ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਹੈ। ਉਸਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਦਿਆਂ ਧਾਰਾ 384, 511 ਤੇ 506 ਤਹਿਤ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ’ਤੇ ਪੁਲਿਸ ਨੇ ਕੁਝ ਨਹੀਂ ਕਿਹਾ। ਮਾਮਲਾ ਦਰਜ ਕਰਾਉਣ ਵਾਲੇ ਰਾਜਕੁਮਾਰ ਨੇ ਵੀ ਇਸ ਸਬੰਧੀ ਜ਼ਿਆਦਾ ਕੁਝ ਨਹੀਂ ਦੱਸਿਆ। ਪੁਲਿਸ ਇਸ ਮਾਲਮੇ ਦੀ ਜਾਂਚ ਵਿੱਚ ਜੁਟ ਗਈ ਹੈ।