Punjab Weather Update: ਪੰਜਾਬ ਦਾ ਮੌਸਮ ਬਦਲਣ ਜਾ ਰਿਹਾ ਹੈ। ਕਈ ਦਿਨ ਖੁਸ਼ਕ ਰਹਿਣ ਮਗਰੋਂ ਮੌਸਮ ਹੁਣ ਕਰਵਟ ਲਵੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 9 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ। ਇਸ ਨਾਲ ਕਿਸਾਨਾਂ ਦੀ ਪ੍ਰੇਸ਼ਾਨੀ ਵਧ ਸਕਦੀ ਹੈ ਕਿਉਂਕਿ ਝੋਨੇ ਦੀ ਫਸਲ ਦੀ ਕੱਟਾਈ ਚੱਲ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਵੀ ਝੋਨੇ ਦੀ ਫਸਲ ਦੇ ਅੰਬਾਰ ਲੱਗੇ ਹੋਏ ਹਨ।
ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਐਤਵਾਰ ਨੂੰ ਮੌਸਮ ਸਾਫ਼ ਰਹੇਗਾ ਪਰ ਸੋਮਵਾਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 9 ਅਕਤੂਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਤੇ ਬਾਰਸ਼ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਵੀ ਹੋ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਸਾਫ ਹੋ ਜਾਵੇਗਾ। ਵਿਭਾਗ ਦੀ ਭਵਿੱਖਬਾਣੀ ਅਨੁਸਾਰ 20 ਅਕਤੂਬਰ ਤੋਂ ਬਾਅਦ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਦਾ ਮੌਸਮ ਖੁਸ਼ਕ ਚੱਲ ਰਿਹਾ ਹੈ। ਸਵੇਰ ਤੋਂ ਦੁਪਹਿਰ ਤੱਕ ਤੇਜ਼ ਧੁੱਪ ਰਹਿੰਦੀ ਹੈ ਜਿਸ ਕਾਰਨ ਦਿਨ ਦਾ ਤਾਪਮਾਨ ਅਜੇ ਵੀ 33 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੈ। ਹਾਲਾਂਕਿ ਹੁਣ ਰਾਤ ਦਾ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ।
Read More: Viral Video : ਨਸ਼ੇ 'ਚ ਟੱਲੀ ਨੌਜਵਾਨ ਦਾ ਵੀਡੀਓ ਹੋਇਆ ਵਾਇਰਲ, ਲੋਕਾਂ ਨੇ ਵਿਧਾਇਕ ਅਨਮੋਲ ਗਗਨ ਮਾਨ ਤੋਂ ਮੰਗਿਆ ਜਵਾਬ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।