Government Buses in Punjab: ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜੀ ਹਾਂ ਐਤਵਾਰ ਦੀ ਛੁੱਟੀ ਤੋਂ ਬਾਅਦ ਕੱਲ੍ਹ ਦਫਤਰ ਖੁੱਲਣਗੇ । ਜਿਸ ਕਰਕੇ ਬਹੁਤ ਸਾਰੇ ਲੋਕ ਆਪਣੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਕੰਮ ਦੇ ਲਈ ਜਾਂਦੇ ਹਨ। ਇਸ ਲਈ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਬੱਸਾਂ ਦੀ ਵਰਤੋਂ ਕਰਦੇ ਹਨ। ਸੋ ਇਹ ਖਬਰ ਤੁਹਾਡੇ ਲਈ ਅਹਿਮ ਹੋ ਜਾਂਦੀ ਹੈ।


ਹੋਰ ਪੜ੍ਹੋ : ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?



ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ


ਜੇਕਰ ਤੁਸੀਂ ਅੱਜ ਸਰਕਾਰੀ ਬੱਸਾਂ ਰਾਹੀਂ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੀ. ਆਰ. ਟੀ. ਸੀ. ਅਤੇ ਪਨਬੱਸ (PRTC. And Punbus) ਦੇ ਕੱਚੇ ਕਾਮਿਆਂ ਨੇ ਹੜਤਾਲ ਕਰ ਦਿੱਤੀ ਹੈ। ਹਾਲਾਂਕਿ ਇਹ ਹੜਤਾਲ ਸਿਰਫ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੈ।


ਰੋਜ਼ਾਨਾ ਬੱਸ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਝੱਲਣੀ ਪੈ ਸਕਦੀ ਪ੍ਰੇਸ਼ਾਨੀ


ਜਦਕਿ ਪੱਕੇ ਮੁਲਾਜ਼ਮ ਆਪਣੀ ਡਿਊਟੀ 'ਤੇ ਹਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਬੱਸਾਂ ਨੂੰ ਬ੍ਰੇਕ ਲੱਗੀ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਸਵਾਰੀਆਂ ਵਿਚ ਵੱਡੀ ਗਿਣਤੀ ਔਰਤਾਂ ਦੀ ਹੈ, ਇਸ ਹੜਤਾਲ ਕਾਰਣ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।



ਕੱਚ ਕਾਮੇ ਹੜਤਾਲ 'ਤੇ ਚਲੇ ਗਏ


ਸੂਤਰਾਂ ਮੁਤਾਬਕ ਓਵਰਟਾਈਮ ਵਿਚ ਗੜਬੜੀ ਤੋਂ ਇਲਾਵਾ ਹੋਰ ਮੰਗਾਂ ਦੇ ਚੱਲਦਿਆਂ ਕੱਚ ਕਾਮੇ ਹੜਤਾਲ 'ਤੇ ਚਲੇ ਗਏ ਹਨ। ਸਰਕਾਰੀ ਬੱਸਾਂ ਦੇ ਕਾਮਿਆਂ ਵਲੋਂ ਹੜਤਾਲ ਕੀਤੇ ਜਾਣ ਕਾਰਣ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਡਿਪੂ ਦੀਆਂ 90 ਫੀਸਦੀ ਬੱਸਾਂ ਨੂੰ ਹੜਤਾਲ ਕਾਰਣ ਬ੍ਰੇਕ ਲੱਗ ਗਈ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।