Punjabi Youth dead in America: ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਥਾਣਾ ਖੇਤਰ ਦੇ ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਜੀਵਨ ਸਿੰਘ ਨੇ ਦੱਸਿਆ ਕਿ ਬਿਜਲੀ ਬੋਰਡ ਵਿੱਚ ਐਸਡੀਓ ਪਰਉਪਕਾਰ ਸਿੰਘ ਗਿੱਲ ਦਾ ਲੜਕਾ ਅਜੇ ਪਾਲ ਸਿੰਘ ਗਿੱਲ ਕੁਝ ਸਮਾਂ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।



ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਨੂੰ ਅਮਰੀਕਾ ਤੋਂ ਅਜੈ ਪਾਲ ਦੇ ਦੋਸਤਾਂ ਦਾ ਫੋਨ ਆਇਆ ਤੇ ਉਨ੍ਹਾਂ ਨੇ ਸਾਰੀ ਹਕੀਕਤ ਦੱਸੀ। ਅਜੈ ਪਾਲ ਤੇ ਉਸ ਦੇ ਦੋਸਤ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਇਕੱਠੇ ਸੌਂ ਰਹੇ ਸਨ। ਸਵੇਰੇ ਸਾਰੇ ਦੋਸਤ ਉਠ ਗਏ ਪਰ ਅਜੇ ਪਾਲ ਸਿੰਘ ਨਹੀਂ ਉਠਿਆ। ਉਸ ਦੇ ਦੋਸਤਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਉੱਠਿਆ। 


ਇਸ ਮਗਰੋਂ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਖਬਰ ਮਿਲਣ ਮਗਰੋਂ ਮ੍ਰਿਤਕ ਦੇ ਪਰਿਵਾਰ ਦੀ ਹਾਲਤ ਖਰਾਬ ਹੈ।