Batala News: ਬਟਾਲਾ ਤੋਂ ਮਾੜੀ ਖਬਰ! ਬਾਬਾ ਸਾਹਿਬ ਦੇ ਬੁੱਤ ਨੂੰ ਪਹੁੰਚਾਇਆ ਨੁਕਸਾਨ, ਬੁੱਤ ਦੇ ਹੱਥ ਦੀ ਤੋੜੀ ਉਂਗਲ, SC ਭਾਈਚਾਰੇ 'ਚ ਰੋਸ
ਫਿਲੌਰ 'ਚ ਵਾਪਰੀ ਘਟਨਾ ਤੋਂ ਬਾਅਦ ਬਟਾਲਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਬਟਾਲਾ ਦੇ ਮੀਆਂ ਮੁਹੱਲੇ 'ਚ ਲੱਗੇ ਭਾਰਤ ਰਤਨ ਬਾਬਾ ਸਾਹਿਬ ਦੇ ਬੁੱਤ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਬੀਤੀ ਰਾਤ ਨੁਕਸਾਨ

Batala News: ਬਟਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਬਟਾਲਾ ਦੇ ਮੀਆਂ ਮੁਹੱਲੇ 'ਚ ਲੱਗੇ ਭਾਰਤ ਰਤਨ ਬਾਬਾ ਸਾਹਿਬ ਦੇ ਬੁੱਤ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਬੀਤੀ ਰਾਤ ਨੁਕਸਾਨ ਪਹੁੰਚਾਇਆ ਗਿਆ। ਪੰਜਾਬ ਦੇ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਨਾਲ ਹੋ ਰਹੀਆਂ ਲਗਾਤਾਰ ਬੇਅਦਬੀ ਦੇ ਕਾਰਨ ਦਲਿਤ ਭਾਈਚਾਰੇ ’ਚ ਰੋਸ ਪਾਇਆ ਜਾ ਰਿਹਾ ਹੈ।
ਸੀਸੀਟੀਵੀ ਫੁਟੇਜ ਖੰਗਾਲਿਆ ਜਾ ਰਿਹਾ ਹੈ
ਘਟਨਾ ਦਾ ਪਤਾ ਬੁੱਧਵਾਰ ਸਵੇਰੇ 9 ਵਜੇ ਤੋਂ ਬਾਅਦ ਲੱਗਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਜਿੱਥੇ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ 'ਚ ਪਹੁੰਚ ਗਿਆ ਹੈ, ਉੱਥੇ ਲੋਕਾਂ 'ਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਮੌਕੇ 'ਤੇ ਪੁੱਜੇ ਲੋਕਾਂ ਨੇ ਨਾਅਰੇਬਾਜ਼ੀ ਵੀ ਕੀਤੀ ਹੈ। ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਇਸ ਘਟਨਾ ਸਬੰਧੀ ਸਵੇਰੇ 9:15 'ਤੇ ਸੂਚਨਾ ਮਿਲੀ ਹੈ।ਉਹਨਾਂ ਕਿਹਾ ਕਿ ਆਸ-ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋਵੇਗੀ ਕਿ ਕਿਸ ਨੇ ਬੁੱਤ ਨਾਲ ਛੇੜਖਾਨੀ ਕੀਤੀ ਹੈ।
ਇਸ ਤੋਂ ਪਹਿਲਾਂ ਵੀ ਵਾਪਰੀਆਂ ਇਹ ਘਟਨਾਵਾਂ
ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਫਿਲੌਰ ਦੇ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਕਥਿਤ ਛੇੜਛਾੜ ਕੀਤੀ ਗਈ। ਅੰਬੇਡਕਰ ਦੇ ਬੁੱਤ ਦੇ ਬਾਹਰ ਲੱਗੇ ਸ਼ੀਸ਼ੇ ਦੇ ਫਰੇਮ ਉੱਤੇ ਵਿਵਾਦਿਤ ਨਾਅਰੇ ਲਿਖੇ ਗਏ ਅਤੇ ਰੈਫਰੈਂਡਮ ਪੱਖੀ ਝੰਡਾ ਲਗਾਇਆ ਗਿਆ ਜਿਸ ਮਗਰੋਂ ਇੱਥੇ ਮਾਹੌਲ ਤਣਾਅਪੂਰਨ ਬਣ ਗਿਆ।ਦਲਿਤ ਭਾਈਚਾਰੇ ਦੇ ਆਗੂਆਂ ਅਤੇ ਡਾ. ਬੀ ਆਰ ਅੰਬੇਡਕਰ ਦੇ ਸਮਰਥਕਾਂ ਵੱਲੋਂ ਘਟਨਾ ਨੂੰ ਅੰਬੇਡਕਰ ਦਾ ਅਪਮਾਨ ਕਰਾਰ ਦਿੱਤਾ ਗਿਆ। ਉਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕੀਤਾ ਗਿਆ ਸੀ। ਇਹ ਘਟਨਾ ਇਸ ਸਾਲ 26 ਜਨਵਰੀ ਦੀ ਸੀ। ਹਰਿਮੰਦਰ ਸਾਹਿਬ ਵੱਲ ਜਾਣ ਵਾਲੀ ਹੈਰੀਟੇਜ ਸਟਰੀਟ 'ਤੇ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















