Moga News: ਕੈਨੇਡਾ ਤੋਂ ਬੁਰੀ ਖਬਰ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਤੇ ਤਿੰਨ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਮੋਗਾ ਦਾ ਰਹਿਣ ਵਾਲਾ ਹੈ।
ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ 25 ਸਾਲਾ ਚਰਨਪ੍ਰੀਤ ਸਿੰਘ 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਕਿ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਤੇ ਉਸ ਦੀ ਮੌਤ ਹੋ ਗਈ। ਦੋਵੇਂ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਚਰਨਪ੍ਰੀਤ ਸਿੰਘ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਚਰਨਪ੍ਰੀਤ ਦੀ ਲਾਸ਼ ਮੋਗਾ ਲਿਆਉਣ ਵਿੱਚ ਮਦਦ ਕੀਤੀ ਜਾਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।