(Source: ECI/ABP News/ABP Majha)
Canada: ਕੈਨੇਡਾ ਤੋਂ ਆਈ ਮਾੜੀ ਖਬਰ, 10 ਸਾਲਾਂ ਤੋਂ ਕੈਨੇਡਾ 'ਚ ਰਹੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
Punjabi Man In Canada: ਆਦਮਪੁਰ ਦੇ ਨਜ਼ਦੀਕੀ ਪਿੰਡ ਨੰਗਲ ਫੀਦਾਂ ਦੇ ਕੈਨੇਡਾ ’ਚ ਰਹਿੰਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ।
Punjab News: ਕੈਨੇਡਾ ਤੋਂ ਇੱਕ ਵਾਰ ਫਿਰ ਤੋਂ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਕ ਹੋਰ ਨੌਜਵਾਨ ਜਿਸ ਦੀ ਭੇਤਭਰੇ ਹਾਲਾਤਾਂ ਦੇ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਪਿਛਲੇ 10 ਸਾਲਾਂ ਤੋਂ ਕੈਨੇਡਾ ਰਹਿ ਰਿਹਾ ਸੀ। ਜਿਸ ਕਰਕੇ ਪਰਿਵਾਰ ਦੇ ਵਿੱਚ ਸੋਗ ਪਸਰਿਆ ਪਿਆ ਹੈ।
ਕੈਨੇਡਾ ’ਚ ਰਹਿੰਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ
ਆਦਮਪੁਰ ਦੇ ਨਜ਼ਦੀਕੀ ਪਿੰਡ ਨੰਗਲ ਫੀਦਾਂ ਦੇ ਕੈਨੇਡਾ ’ਚ ਰਹਿੰਦੇ ਨੌਜਵਾਨ ਦੀ ਭੇਤਭਰੇ ਹਾਲਾਤ ’ਚ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਮ੍ਰਿਤਕ ਭੁਪਿੰਦਰ ਸਿੰਘ ਦੇ ਭਰਾ ਨੇ ਦੱਸਿਆ ਕਿ ਉਹ ਤਕਰੀਬਨ 10 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਬ੍ਰੈਂਪਟਨ ’ਚ ਪਰਿਵਾਰ ਨਾਲ ਰਹਿ ਰਿਹਾ ਸੀ।
ਉਨ੍ਹਾਂ ਨੂੰ ਇਹ ਖ਼ਬਰ ਫੋਨ ’ਤੇ ਮਿਲੀ ਕਿ ਭੁਪਿੰਦਰ ਘਰ ਤੋਂ ਆਪਣੀ ਗੱਡੀ ’ਚ ਗਰੌਸਰੀ ਲੈਣ ਗਿਆ ਸੀ ਤੇ ਹੁਣ ਨਾ ਤਾਂ ਘਰ ਵਾਪਸ ਆਇਆ ਹੈ ਤੇ ਨਾ ਹੀ ਫੋਨ ਚੁੱਕ ਰਿਹਾ ਹੈ। ਇਸ ਦੀ ਸੂਚਨਾ ਕੈਨੇਡਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਭੁਪਿੰਦਰ ਦੀ ਕਾਰ ਸੜਕ ਦੇ ਕੰਢਿਓ ਬਰਾਮਦ ਕੀਤੀ।
ਜਿੱਥੇ ਭੁਪਿੰਦਰ ਕਾਰ ਦੇ ਅੰਦਰ ਹੀ ਬੇਸੁੱਧ ਨਜ਼ਰ ਆਇਆ। ਜਦੋਂ ਕਾਰ ਖੋਲ੍ਹ ਕੇ ਉਸ ਨੂੰ ਵੇਖਿਆ ਤੇ ਉਸ ਸਮੇਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਭੁਪਿੰਦਰ ਆਪਣੇ ਪਿੱਛੇ ਪਤਨੀ ਤੇ ਧੀ ਛੱਡ ਗਿਆ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ।
ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਤੋਂ ਪੰਜਾਬੀਆਂ ਦੀ ਮੌਤ ਦੀਆਂ ਖਬਰਾਂ ਲਗਾਤਾਰ ਆ ਰਹੀਆਂ ਹਨ। ਬਹੁਤ ਸਾਰੇ ਨੌਜਵਾਨ ਜਿਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਰਕੇ ਹੋਈ ਹੈ ਅਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ। ਦੋ ਦਿਨ ਪਹਿਲਾਂ ਹੀ ਕੈਨੇਡਾ ਤੋਂ 17 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖਬਰ ਆਈ ਸੀ। ਜੋ ਕਿ 10 ਦਿਨ ਪਹਿਲਾਂ ਹੀ ਵਿਦੇਸ਼ ਗਿਆ ਸੀ ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।