ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਚਲਾਈਆਂ ਜਾ ਰਹੀਆਂ ਮੁਫ਼ਤ ਬੱਸਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਡਾਕਟਰੀ ਸੇਵਾ 'ਤੇ ਭਾਜਪਾ ਦੀ ਸੀਨੀਅਰ ਲੀਡਰ ਤੇ ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਸਵਾਲ ਖੜ੍ਹੇ ਕੀਤੇ ਹਨ।
ਚਾਵਲਾ ਨੇ ਮੁੱਖ ਮੰਤਰੀ ਬਾਦਲ ਨੂੰ ਸਵਾਲ ਕੀਤਾ ਕੇ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਨਾਮ 'ਤੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਲਈ ਕਈ ਸ਼ਹਿਰਾਂ ਵਿੱਚੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਬੱਸਾਂ ਵਿੱਚ ਲੋਕਾਂ ਦੀ ਸਹੂਲਤ ਤੇ ਡਾਕਟਰੀ ਸੇਵਾ ਲਈ ਵੀ ਪ੍ਰਬੰਧ ਕੀਤਾ ਗਿਆ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਹਰ ਰੋਜ਼ ਆਪਣੀ ਜੇਬ ਵਿੱਚੋਂ ਪੈਸੇ ਖਰਚ ਕਰਕੇ ਧਾਰਮਿਕ ਸਥਾਨਾਂ 'ਤੇ ਦਰਸ਼ਨਾਂ ਲਈ ਜਾਣ ਵਾਲੇ ਲੋਕਾਂ ਲਈ ਬੱਸਾਂ ਵਿੱਚ ਅਜਿਹੀ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਬੱਸਾਂ ਵਿੱਚ ਸਫਰ ਲਈ ਸਰਕਾਰ ਵੱਲੋਂ ਅੱਜ ਤੱਕ ਕਦੇ ਵੀ ਕੋਈ ਡਾਕਟਰ ਜਾਂ ਪੈਰਾਂ ਮੈਡੀਕਲ ਸਟਾਫ ਨਹੀਂ ਭੇਜਿਆ ਗਿਆ। ਪਰ ਇਸ ਦੇ ਉਲਟ ਮੁਫ਼ਤ ਯਾਤਰਾ ਕਰਨ ਵਾਲੇ ਲੋਕਾਂ ਨੂੰ ਇਹ ਸਭ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਬਾਦਲ ਨੂੰ ਅਪੀਲ ਕੀਤੀ ਕਿ ਜਿੰਨੀਆਂ ਵੀ ਸਰਕਾਰੀ ਬੱਸਾਂ ਚੱਲ ਰਹੀਆਂ ਹਨ, ਉਨ੍ਹਾਂ ਵਿੱਚ ਵੀ ਇਸੇ ਤਰਜ਼ 'ਤੇ ਡਾਕਟਰਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਸਲਾਹ ਦਿੱਤੀ ਕਿ ਟਰਾਂਸਪੋਰਟ ਵਿਭਾਗ ਵੱਲੋਂ ਹੁਣ ਮਹਿਲਾ ਤੇ ਪੁਰਸ਼ ਨਰਸਾਂ ਦੀ ਵੀ ਭਰਤੀ ਕੀਤੀ ਜਾਣੀ ਚਾਹੀਦੀ ਹੈ।