Punjab News: ਪਹਿਲਾਂ ਹੀ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ ਅੱਠ ਅਧਿਕਾਰੀਆਂ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਪੁਖਤਾ ਸਬੂਤ ਹੱਥ ਲੱਗਣ ਮਗਰੋਂ ਹੀ ਉਪਰੋਕਤ ਹਾਈ ਪ੍ਰੋਫਾਈਲ ਲੋਕਾਂ ਨੂੰ ਕੇਸ ਵਿੱਚ ਨਾਮਜ਼ਦ ਕੀਤਾ ਹੈ।
ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਇਸ ਨੂੰ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਿਹਾ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਵਿਸ਼ੇਸ਼ ਜਾਂਚ ਟੀਮ ਨੇ 22 ਮਹੀਨਿਆਂ ਦੀ ਮੁਸ਼ੱਕਤ ਤੋਂ ਬਾਅਦ ਕਰੀਬ 5600 ਸਫ਼ਿਆਂ ਦੇ ਸਬੂਤ ਇਕੱਠੇ ਕੀਤੇ ਹਨ। ਇਨ੍ਹਾਂ ਸਬੂਤਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਸੰਕੇਤ ਮਿਲਦਾ ਹੈ ਪਰ ਹੁਣ ਵੇਖਣਾ ਇਹ ਹੋਏਗਾ ਕਿ ਪੁਲਿਸ ਅਦਾਲਤ ਵਿੱਚ ਇਹ ਸਾਬਤ ਕਰ ਪਾਉਂਦੀ ਹੈ ਜਾਂ ਨਹੀਂ।
ਭਰੋਸੇਯੋਗ ਸੂਤਰਾਂ ਮੁਤਾਬਕ ਸਿੱਟ ਨੇ ਚਲਾਨ ਪੇਸ਼ ਕਰਨ ਤੋਂ ਪਹਿਲਾਂ ਦੇਸ਼ ਭਰ ਦੀਆਂ ਖੁਫ਼ੀਆ ਤੇ ਸੁਰੱਖਿਆ ਏਜੰਸੀਆਂ ਨਾਲ ਰਾਬਤਾ ਕਾਇਮ ਕਰ ਕੇ ਅਹਿਮ ਜਾਣਕਾਰੀ ਇਕੱਠੀ ਕੀਤੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਘਟਨਾ ਸਮੇਂ ਦੌਰਾਨ ਦੇਸ਼-ਵਿਦੇਸ਼ ਦੀਆਂ ਕੀਤੀਆਂ ਯਾਤਰਾਵਾਂ ਦਾ ਰਿਕਾਰਡ ਵੀ ਫਰੋਲਿਆ ਗਿਆ ਹੈ। ਇਸ ਦੌਰਾਨ ਹੀ ਸਿੱਟ ਦੇ ਹੱਥ ਪੁਖਤਾ ਸਬੂਤ ਲੱਗੇ ਹਨ।
ਉਧਰ, ਇਹ ਵੀ ਸੂਚਨਾ ਮਿਲੀ ਹੈ ਕਿ ਬਹਿਬਲ ਗੋਲੀ ਕਾਂਡ ਦੀ ਪੜਤਾਲ ਕਰ ਰਹੇ ਆਈਜੀ ਨੌਨਿਹਾਲ ਸਿੰਘ ਨੇ 10ਵਾਂ ਚਲਾਨ ਪੇਸ਼ ਕਰਨ ਦੀ ਤਿਆਰੀ ਸ਼ੁਰੂ ਕਰ ਲਈ ਹੈ ਤੇ ਜਲਦ ਹੀ ਬਹਿਬਲ ਗੋਲੀ ਕਾਂਡ ਵਿੱਚ ਵੀ ਚਲਾਨ ਅਦਾਲਤ ’ਚ ਪੇਸ਼ ਹੋ ਸਕਦਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਰਨਾਂ ਕਰਕੇ ਇਨ੍ਹਾਂ ਕੇਸਾਂ ਵਿੱਚ ਝੂਠਾ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਪਹਿਲੀ ਪੜਤਾਲ ਰਿਪੋਰਟ ਝੂਠੀ ਹੋਣ ਕਰਕੇ ਹਾਈ ਕੋਰਟ ਵੱਲੋਂ ਰੱਦ ਹੋ ਚੁੱਕੀ ਹੈ। ਹੁਣ ਵੀ ਅਦਾਲਤੀ ਸੁਣਵਾਈ ਦੌਰਾਨ ਸਚਾਈ ਪੰਜਾਬ ਦੇ ਲੋਕਾਂ ਸਾਹਮਣੇ ਆ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Video: 'ਗੁਰੂ ਨਾਨਕ ਨੇ ਇਸਲਾਮ ਨਹੀਂ ਕੀਤਾ ਕਬੂਲ, ਇਸ ਲਈ ਉਹ ਚੰਗੇ ਇਨਸਾਨ ਨਹੀਂ ਹੋ ਸਕਦੇ', ਪਾਕਿ ਦੇ ਮੌਲਾਨਾ ਦੀ ਵੀਡੀਓ ਵਾਇਰਲ
ਇਹ ਵੀ ਪੜ੍ਹੋ : Namak Ke Upay: ਨਮਕ ਦੇ ਇਹ ਉਪਾਅ ਬਦਲ ਦੇਣਗੇ ਤੁਹਾਡੀ ਕਿਸਮਤ, ਤੁਹਾਨੂੰ ਮਿਲਣਗੇ ਮਨਚਾਹੇ ਨਤੀਜੇ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ