ਸ਼੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਕਿਹਾ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਨੂੰ ਜੇਲ੍ਹ ਭੇਜ ਕੇ ਹੀ ਖ਼ੁਸ਼ ਹਨ ਪਰ ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ। ਉਨ੍ਹਾਂ ਫਿਰ ਤੋਂ ਕਿਹਾ ਕਿ ਜਿਨ੍ਹਾਂ ਵੀ ਗੁਰੂ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਦਾ ਕੱਖ ਨਾ ਰਹੇ। ਬਾਦਲ ਹਲਕਾ ਬਠਿੰਡਾ ਤੋਂ ਜੇਤੂ ਹਰਸਿਮਰਤ ਬਾਦਲ ਵੱਲੋਂ ਹਲਕਾ ਲੰਬੀ ਦੇ ਪਿੰਡਾਂ ਵਿੱਚ ਧੰਨਵਾਦੀ ਦੌਰਾ ਕਰ ਰਹੇ ਹਨ। ਅੱਜ ਤੀਜੇ ਦਿਨ ਉਹ ਪਿੰਡ ਭੀਟੀਵਾਲਾ, ਭੁੱਲਰਵਾਲਾ, ਹਾਕੂਵਾਲਾ ਪੁੱਜੇ।
ਇਸ ਮੌਕੇ ਬਾਦਲ ਨੇ ਕਾਂਗਰਸ ਉੱਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਧਾਰਮਕ ਤੇ ਆਰਥਕ ਪੱਖੋਂ ਨੁਕਸਾਨ ਹੋਇਆ, ਜਿਹੜੇ ਲੋਕ ਕਾਂਗਰਸ ਦਾ ਸਾਥ ਦਿੰਦੇ ਹਨ, ਉਹ ਵੀ ਪਾਪ ਦੇ ਭਾਗੀਦਾਰ ਬਣ ਰਹੇ ਹਨ। ਇਸ ਮੌਕੇ ਜਦੋਂ ਬਾਦਲ ਨੂੰ ਨਵੀਂ ਸਰਕਾਰ ਬਣਦਿਆਂ ਹੀ ਵਧ ਰਹੇ ਡੀਜ਼ਲ-ਪੈਟਰੋਲ ਦੇ ਭਾਅ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਖ਼ਿਲਾਫ਼ ਝੋਨੇ ਦੀ ਅਗੇਤੀ ਬਿਜਾਈ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਰਾਏ 'ਤੇ ਫੈਸਲਾ ਕਰਨਾ ਚਾਹੀਦਾ ਹੈ।
ਲੋਕ ਸਭਾ ਚੋਣਾਂ ਬਾਅਦ ਇਹ ਚਰਚਾਵਾਂ ਹੋ ਰਹੀਆਂ ਹਨ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵਿੱਚੋਂ ਕਿਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕੈਬਨਿਟ ਵਿੱਚ ਥਾਂ ਮਿਲੇਗਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲੈਣਗੇ ਕਿ ਦੋਵਾਂ ਵਿੱਚੋਂ ਕੌਣ ਕੇਂਦਰੀ ਮੰਤਰੀ ਬਣੇਗਾ। ਉਨ੍ਹਾਂ ਦੱਸਿਆ ਕਿ ਨੂੰਹ-ਪੁੱਤ ਦੀ ਜਿੱਤ ਨੂੰ ਲੈ ਕੇ ਪਿੰਡ ਬਾਦਲ ਵਿੱਚ ਪਹਿਲੀ ਜੂਨ ਦੀ ਸ਼ਾਮ ਨੂੰ ਧਾਰਮਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ।
ਬਾਦਲ ਜੇਲ੍ਹ ਜਾਣ ਲਈ ਤਿਆਰ-ਬਰ-ਤਿਆਰ, ਕੈਪਟਨ ਨੂੰ ਵੰਗਾਰਿਆ
ਏਬੀਪੀ ਸਾਂਝਾ
Updated at:
29 May 2019 04:01 PM (IST)
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਕਿਹਾ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਨੂੰ ਜੇਲ੍ਹ ਭੇਜ ਕੇ ਹੀ ਖ਼ੁਸ਼ ਹਨ ਪਰ ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।
- - - - - - - - - Advertisement - - - - - - - - -