ਪਟਿਅਲਾ: ਸਾਬਕਾ ਖ਼ਜ਼ਾਨਾ ਮੰਤਰੀ ਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੂੰ ਮਿਲਣ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ। ਉਹ ਲਾਲ ਸਿੰਘ ਦੀ ਪਤਨੀ ਦੀ ਮੌਤ 'ਤੇ ਅਫਸੋਸ ਕਰਨ ਪੁੱਜੇ ਸੀ। ਲਾਲ ਸਿੰਘ ਦੀ ਪਤਨੀ ਤੇ ਸਮਾਣਾ ਤੋਂ ਵਿਧਾਇਕ ਰਜਿੰਦਰ ਸਿੰਘ ਦੀ ਮਾਤਾ ਸੁਰਜੀਤ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ।
ਸਿਆਸੀ ਤੌਰ 'ਤੇ ਭਾਵੇਂ ਕਿੰਨੇ ਹੀ ਮੱਤਭੇਦ ਰਹੇ ਹੋਣ ਪਰ ਪੰਜਾਬ ਦੇ ਸਿਆਸੀ ਲੀਡਰਾਂ ਦੀ ਰਵਾਇਤ ਹੈ ਕਿ ਉਹ ਅਜਿਹੇ ਸਮਿਆਂ 'ਤੇ ਅਫਸੋਸ ਕਰਨ ਜਾਂਦੇ ਹਨ। ਇਸ ਤੋਂ ਪਹਿਲਾਂ ਕੈਪਟਨ ਪਰਿਵਾਰ ਵੀ ਸਵਰਗੀ ਬੀਬੀ ਸਰਿੰਦਰ ਬਾਦਲ ਦੀ ਮੌਤ ਸਮੇਂ ਉਨ੍ਹਾਂ ਦੇ ਘਰ ਗਏ ਸੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਦੀ ਪਤਨੀ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲਾਲ ਸਿੰਘ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਤੇ ਇਸ ਨੂੰ ਪੂਰਾ ਕਰਨਾ ਬਹੁਤ ਔਖਾ ਹੈ। ਉਨ੍ਹਾਂ ਦੁਆ ਕੀਤੀ ਕਿ ਪ੍ਰਮਾਤਮਾ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨੂੰ ਬਲ ਬਖ਼ਸ਼ੇ।
ਇਸੇ ਤਰ੍ਹਾਂ ਮਾਤਾ ਸੁਰਜੀਤ ਕੌਰ ਦੀ ਮੌਤ 'ਤੇ ਮੁੱਖ ਮੰਤਰੀ ਦੇ ਪਤਨੀ ਪ੍ਰਨੀਤ ਕੌਰ, ਹਰਿੰਦਰਪਾਲ ਸਿੰਘ ਹੈਰੀਮਾਨ, ਵਿਧਾਇਕ ਨਿਰਮਲ ਸਿੰਘ ਆਦਿ ਹੋਰ ਲੀਡਰਾਂ ਨੇ ਮਾਤਾ ਦੀ ਬੇਵਕਤੀ ਮੌਤ ਤੇ ਦੁੱਖ਼ ਪ੍ਰਗਟ ਕੀਤਾ ਸੀ।